-ਦੇਸ਼ ਭਗਤੀ ਦੀਆਂ ਧੁਨਾਂ ਨੇ ਸਰੋਤਿਆਂ ਨੂੰ ਕੀਤਾ ਮੰਤਰ ਮੁਗਧ
ਪਟਿਆਲਾ, 2 ਫਰਵਰੀ:
ਪਟਿਆਲਾ ਵਿਖੇ ਅੱਜ ਸ਼ੁਰੂ ਹੋਏ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੌਰਾਨ ਇੰਡੋ ਤਿੱਬਤੀਅਨ ਬਾਰਡਰ ਪੁਲਿਸ ਬਲ ਦੇ ਬੈਂਡ ਵੱਲੋਂ ਵਜਾਈਆਂ ਗਈਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਪਟਿਆਲਾ ਦੀ ਫ਼ਿਜ਼ਾ ‘ਚ ਦੇਸ਼ ਭਗਤੀ ਦਾ ਰੰਗ ਬਿਖੇਰਿਆ ਤੇ ਹਰੇਕ ਉਮਰ ਵਰਗ ‘ਚ ਜੋਸ਼ੀਲੀਆਂ ਧੁਨਾਂ ਨੇ ਨਵਾਂ ਜੋਸ਼ ਪੈਦਾ ਕੀਤਾ।
ਖਾਲਸਾ ਕਾਲਜ ਦੇ ਮੈਦਾਨ ‘ਚ ਇਕ ਪਾਸੇ ਖੜੇ ਜੰਗੀ ਸਾਜੋ ਸਾਮਾਨ ਅਤੇ ਸਾਹਮਣੇ ਵੱਜ ਰਹੀਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਹਰੇਕ ਸਰੋਤੇ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ। ਆਈ.ਟੀ.ਬੀ.ਪੀ. ਬੈਂਡ ਦੇ ਬੈਂਡ ਮਾਸਟਰ ਤੁਫ਼ਾਨ ਸਿੰਘ ਦੀ ਅਗਵਾਈ ਵਿਚ 25 ਮੈਂਬਰਾਂ ਦੀ ਟੀਮ ਨੇ ‘ਏ ਮੇਰੇ ਵਤਨ ਕੇ ਲੋਗੋ’, ‘ਦਿਲ ਦੀਆਂ ਹੈ ਜਾਨ ਬੀ ਦੇਗੇ ਏ ਵਤਨ ਤੇਰੇ ਲੀਏ’, ‘ਸੰਦੇਸ਼ੇ ਆਤੇ ਹੈ’, ਤੁਮ ਦਿਲ ਦੀ ਧੜਕਨ ਹੋ’ ਅਤੇ ‘ਸਾਰੇ ਜਾਹਾਂ ਸੇ ਅੱਛਾ’ ਵਰਗੀਆਂ ਦੇਸ਼ ਭਗਤੀ ਦੀਆਂ ਧੁਨਾਂ ਰਾਹੀਂ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਆਈ.ਟੀ.ਬੀ.ਪੀ. ਵੱਲੋਂ ਕੀਤੀ ਪੇਸ਼ਕਾਰੀ ਦੀ ਸਰਹਾਨਾਂ ਕਰਦਿਆਂ ਕਿਹਾ ਕਿ ਮਿਲਟਰੀ ਲਿਟਰੇਚਰ ਫ਼ੈਸਟੀਵਲ ਵਿਚ ਸ਼ਾਮਲ ਭਾਵੇਂ ਹਰੇਕ ਪੇਸ਼ਕਾਰੀ ਮਹੱਤਵਪੂਰਣ ਹੈ ਪਰ ਬੈਂਡ ਨੇ ਫ਼ੈਸਟੀਵਲ ਵਿਚ ਸ਼ਾਮਲ ਹੋਏ ਦਰਸ਼ਕਾਂ ਵਿਚ ਆਪਣੇ ਦੇਸ਼ ਲਈ ਕੁਝ ਕਰਨ ਦਾ ਜਜ਼ਬਾ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੇਸ਼ਕਾਰੀਆਂ ਬੱਚਿਆਂ ਤੇ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਦੇ ਅਨੁਸ਼ਾਸਨ ਵੀ ਪੈਦਾ ਕਰਦੀਆਂ ਹਨ।
ਇਸ ਮੌਕੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ, ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਕਰਨਲ ਪੈਰੀ ਗਰੇਵਾਲ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਤਹਿਸੀਲਦਾਰ ਲਾਰਸਨ ਸਿੰਗਲਾ ਵੀ ਮੌਜੂਦ ਸਨ।
ਕੈਪਸ਼ਨ : ਆਈ.ਟੀ.ਬੀ.ਪੀ. ਦਾ ਬੈਂਡ ਜ਼ੋਸ਼ੀਲੀਆਂ ਧੁੰਨਾਂ ਨਾਲ ਪੇਸ਼ਕਾਰੀ ਕਰਦਾ ਹੋਇਆ।
+ There are no comments
Add yours