-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ, ਸਿੱਖਿਆ ਤੇ ਖੇਡਾਂ ਨੂੰ ਦਿੱਤੀ ਤਰਜੀਹ ਨੇ ਨਤੀਜੇ ਲਿਆਂਦੇ
-ਪੰਜਾਬ ਸਕੂਲ ਖੇਡਾਂ ਦੇ ਕਾਂਸੀ ਤਗਮਾ ਜੇਤੂ ਵਿਦਿਆਰਥੀਆਂ ਨਾਲ ਮਨਾਇਆ ਆਪਣਾ ਜਨਮ ਦਿਨ
-ਕੈਬਨਿਟ ਮੰਤਰੀ ਨੇ ਸਮਾਣਾ ਗਊਸ਼ਾਲਾ ਤੇ ਪਿੰਗਲਾ ਆਸ਼ਰਮ ‘ਚ ਵੀ ਕੀਤੀ ਸੇਵਾ
ਸਮਾਣਾ, 23 ਅਕਤੂਬਰ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣਾ ਜਨਮ ਦਿਨ ਸਰਕਾਰੀ ਹਾਈ ਸਮਾਰਟ ਸਕੂਲ ਕਰਹਾਲੀ ਦੇ ਵਿਦਿਆਰਥੀਆਂ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੇ ਇਸੇ ਸਕੂਲ ਦੇ ਪੰਜਾਬ ਸਕੂਲ ਰਾਜ ਖੇਡਾਂ ਵਿੱਚ ਅੰਡਰ 14 ਵਾਲੀਬਾਲ ਮੁਕਾਬਲਿਆਂ ‘ਚ ਕਾਂਸੀ ਤਗਮਾ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਤੇ ਸਕੂਲ ਦੇ ਵਿਦਿਆਰਥੀ ਸੁਖਮਨਪ੍ਰੀਤ ਸਿੰਘ, ਅੰਮ੍ਰਿਤਵੀਰ ਸਿੰਘ ਤੇ ਸ਼ਿਵਜੋਤ ਸ਼ਰਮਾ ਦੀ ਚੋਣ ਨੈਸ਼ਨਲ ਗੇਮਜ਼ ਲਈ ਹੋਣ ‘ਤੇ ਵਧਾਈ ਦਿੱਤੀ।
ਚੇਤਨ ਸਿੰਘ ਜੌੜਾਮਾਜਰਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸਿਹਤ, ਸਿੱਖਿਆ ਅਤੇ ਖੇਡਾਂ ਨੂੰ ਤਰਜੀਹ ਦਿੱਤੀ ਹੈ, ਜਿਸ ਕਰਕੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਉਚੇਰੀ ਸਿੱਖਿਆ ਅਤੇ ਰੋਜ਼ਗਾਰ ਦੇ ਬਹੁਤ ਖੁੱਲ੍ਹੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਏਸ਼ੀਅਨ ਖੇਡਾਂ ਵਿੱਚ ਮੁੱਖ ਮੰਤਰੀ ਦੀ ਸਰਪ੍ਰਸਤੀ ਸਦਕਾ ਹੀ ਸਾਡੇ ਖਿਡਾਰੀ ਚੰਗੇ ਨਤੀਜੇ ਲਿਆਏ ਹਨ।
ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵੱਲ ਕਦੇ ਕਿਸੇ ਸਰਕਾਰ ਨੇ ਧਿਆਨ ਨਹੀਂ ਦਿੱਤਾ ਪਰੰਤੂ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਦੇ ਸਕੂਲਾਂ ਨੂੰ ਗ੍ਰਾਂਟਾਂ ਦਿੱਤੀਆਂ ਹਨ ਤੇ ਇਕੱਲੇ ਸਮਾਣਾ ਹਲਕੇ ਦੇ ਸਰਕਾਰੀ ਸਕੂਲਾਂ ਲਈ ਹੀ 18.41 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ।
ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਸਕੂਲ ਦੇ ਮੁਖੀ ਗੁਰਪ੍ਰੀਤ ਸਿੰਘ ਢਿੱਲੋਂ, ਅੰਜੂ ਸ਼ਰਮਾ, ਹਰਪ੍ਰੀਤ ਕੌਰ, ਨੈਨਸੀ, ਕੁਲਵਿੰਦਰ ਕੌਰ, ਸੋਨੀਆ, ਮੋਨਿਕਾ, ਰਮਨ, ਸੁਖਜਿੰਦਰ ਸਿੰਘ, ਕੇਸ਼ਵ ਤੇ ਮਨਦੀਪ ਸਿੰਘ ਨੇ ਕੈਬਨਿਟ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਜੌੜਾਮਾਜਰਾ ਨੇ ਬੱਚਿਆਂ ਨਾਲ ਮਿਲਕੇ ਆਪਣੇ ਜਨਮ ਦਿਨ ਦਾ ਕੇਕ ਵੀ ਕੱਟਿਆ। ਇਸ ਉਪਰੰਤ ਅਗਰਵਾਲ ਗਊਸ਼ਾਲਾ ਸਮਾਣਾ ਅਤੇ ਪਿੰਗਲਾ ਆਸ਼ਰਮ ਵਿਖੇ ਜਾ ਕੇ ਗਊਸੇਵਾ ਅਤੇ ਲੋੜਵੰਦਾਂ ਦੀ ਸੇਵਾ ਕੀਤੀ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਅਗਰਵਾਲ ਧਰਮਸ਼ਾਲਾ ਪ੍ਰਧਾਨ ਮਦਨ ਮਿੱਤਲ, ਨਵੀਂ ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਅਮਿਤ ਸਿੰਗਲਾ ਸੀਏ, ਗੋਪਾਲ ਕ੍ਰਿਸ਼ਨ ਗਰਗ, ਸੁਰਜੀਤ ਸਿੰਘ ਦਈਆ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਗੋਪਾਲ ਕ੍ਰਿਸ਼ਨ, ਅਮਰਦੀਪ ਸਿੰਘ ਸੋਨੂ ਥਿੰਦ, ਕੁਲਬੀਰ ਸਿੰਗਲਾ, ਸ਼ਿਵ ਨਰਾਇਣ, ਰਾਮ ਬਾਂਸਲ, ਨਰੇਸ਼ ਸਿੰਗਲਾ, ਲਲਿਤ ਸਿੰਗਲਾ, ਬੀ.ਕੇ. ਗੁਪਤਾ ਮੀਨਾ, ਜਤਿੰਦਰ ਹੈਪੀ ਢੀਂਗੜਾ, ਬਾਲ ਕ੍ਰਿਸ਼ਨ, ਸੰਜੀਵ, ਮਹਿੰਦਰਪਾਲ, ਸੀਤਾ ਰਾਮ ਆਦਿ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।
+ There are no comments
Add yours