ਸ਼ਿਮਲਾ, 13 ਸਤੰਬਰ
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ਮੰਡੀ ਤੋਂ ਪਾਰਟੀ ਦੀ ਸੰਸਦ ਮੈਂਬਰ ਪ੍ਰਤਿਭਾ ਸਿੰਘ ਹਿਮਾਚਲ ਪ੍ਰਦੇਸ਼ ‘ਚ ਹਾਲ ਹੀ ‘ਚ ਆਈ ਤਬਾਹੀ ਨੂੰ ‘ਰਾਸ਼ਟਰੀ ਆਫ਼ਤ’ ਐਲਾਨਣ ਦੀ ਮੰਗ ਸੰਸਦ ਦੇ ਵਿਸ਼ੇਸ਼ ਸੈਸ਼ਨ ‘ਚ ਉਠਾਏਗੀ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਨਹੀਂ ਹੈ ਕਿ ਪਾਰਟੀ ਦੇ ਸੰਸਦ ਮੈਂਬਰ ਨੂੰ ਸੈਸ਼ਨ ਦੌਰਾਨ ਮੰਗ ਉਠਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਾਂ ਨਹੀਂ। ਸੰਸਦ ਦਾ ਵਿਸ਼ੇਸ਼ ਸੈਸ਼ਨ 18 ਤੋਂ 22 ਸਤੰਬਰ ਤੱਕ ਹੋਵੇਗਾ। ਉਨ੍ਹਾਂ ਨੇ ਹੜ੍ਹਾਂ ਤੇ ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। 14 ਅਗਸਤ ਨੂੰ ਸ਼ਿਵ ਮੰਦਰ ‘ਚ ਢਿੱਗਾਂ ਡਿੱਗਣ ਕਾਰਨ 20 ਵਿਅਕਤੀਆਂ ਦੀ ਮੌਤ ਹੋ ਗਈ ਸੀ। ਕਾਂਗਰਸ ਨੇਤਾ ਨੇ ਕਿਹਾ ਕਿ ਰਾਸ਼ਟਰੀ ਰਾਜਮਾਰਗਾਂ ਦੀ ਬਹਾਲੀ ਵਰਗੇ ਕਈ ਮੁੱਦੇ ਹਨ ਜਿਨ੍ਹਾਂ ਨੂੰ ਸਿਰਫ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਹੀ ਹੱਲ ਕਰ ਸਕਦੀ ਹੈ। ਅਰੀਕੀ ਸੇਬਾਂ ‘ਤੇ ਦਰਾਮਦ ਡਿਊਟੀ ਘਟਾਉਣ ਦੇ ਕੇਂਦਰ ਸਰਕਾਰ ਦੇ ਕਦਮ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਰਾਜ ਵਿੱਚ ਹੋਏ ਨੁਕਸਾਨ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹੈ ਅਤੇ ਇਸ ਕਦਮ ਨਾਲ ਸੇਬ ਉਤਪਾਦਕ ਆਰਥਿਕ ਤੌਰ ’ਤੇ ਟੁੱਟ ਜਾਣਗੇ।
#priyankagandhi #rahulgandhi #congress
+ There are no comments
Add yours