ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 3 ਦਿਨਾਂ ਦੇ ਪੰਜਾਬ ਦੌਰੇ ’ਤੇ ਹਨ । ਇਸੇ ਤਹਿਤ ਅੱਜ ਅੰਮ੍ਰਿਤਸਰ ਦੇ ਛੇਹਰਟਾ ਵਿਖੇ ਰੱਖੇ ਗਏ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਦਾ ਪਹਿਲਾ ਸਕੂਲ ਆਫ ਐਮੀਨੈਂਸ ਲੋਕ ਅਰਪਿਤ ਕਰ ਦਿੱਤਾ ਹੈ।
ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬੀਆਂ ਨੂੰ ਦਿੱਤੀ ਗਾਰੰਟੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 200 ਕਰੋੜ ਦੇ ਬਜਟ ਨਾਲ 117 ਸਕੂਲ ਆਫ਼ ਐਮੀਨੈਂਸ ਵਿਦਿਆਰਥੀਆਂ ਦਾ ਭਵਿੱਖ ਰੁਸ਼ਨਾਉਣ ਲਈ ਤਿਆਰ ਹੋ ਚੁੱਕੇ ਹਨ, ਜਿਨ੍ਹਾਂ ਵਿਚੋਂ ਅੱਜ ਪਹਿਲੇ ਸਕੂਲ ਦਾ ਉਦਘਾਟਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਰ ਦਿੱਤਾ ਹੈ। ਛੇਹਰਟਾ ਦਾ ਸਰਕਾਰੀ ਸਕੂਲ ਪਹਿਲਾ ਸਕੂਲ ਆਫ਼ ਐਮੀਨੈਂਸ ਬਣ ਗਿਆ ਹੈ।
+ There are no comments
Add yours