ਚਡੀਗੜ੍ਹ, 21 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਲੋਕਾਂ ਦੀ ਬਰਾਬਰ ਭਾਈਵਾਲੀ ਲਈ ਆਪਣੇ ਨਵੇਂ ਵਟਸਐਪ ਚੈਨਲ ਸ਼ੁਰੂਆਤ ਕੀਤੀ।
ਨਵੇਂ ਵਟਸਐਪ ਚੈਨਲ https://whatsapp.com/channel/
ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਨਾਲ ਸੂਬਾ ਸਰਕਾਰ ਅਤੇ ਲੋਕਾਂ ਦਰਮਿਆਨ ਰਿਸ਼ਤਾ ਹੋਰ ਗੂੜਾ ਹੋਵੇਗਾ ਕਿਉਂ ਜੋ ਇਸ ਨਾਲ ਦੋਵਾਂ ਪਾਸਿਆਂ ਵਿੱਚ ਸਿੱਧੀ ਵਾਰਤਾਲਾਪ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤਕਨਾਲੌਜੀ ਦਾ ਯੁੱਗ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਲੋਕ ਵੀ ਸਰਕਾਰ ਨਾਲ ਸ਼ਾਸਨ ਵਿੱਚ ਬਰਾਬਰ ਦੇ ਭਾਈਵਾਲ ਬਣ ਸਕਣਗੇ। ਭਗੰਵਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਨੂੰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਬਾਰੇ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ।
ਇਸ ਦੌਰਾਨ ਇਸ ਵਟਸਐਪ ਚੈਨਲ ਉਤੇ ਪਹਿਲੀ ਪੋਸਟ ਵਿੱਚ ‘ਸਕੂਲ ਆਫ਼ ਐਮੀਨੈਂਸ’ ਨੂੰ ਦਿਖਾਇਆ ਗਿਆ ਹੈ ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸਿੱਖਿਆ ਦੇ ਖੇਤਰ ਵਿੱਚ ਇਕ ਕ੍ਰਾਂਤੀਕਾਰੀ ਕਦਮ ਹੈ ਜੋ ਸੂਬੇ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਉਪਰਾਲਿਆਂ ਬਾਰੇ ਨਿਰੰਤਰ ਜਾਣੂੰ ਕਰਵਾਉਣ ਲਈ ਇਸ ਵਟਸਐਪ ਗਰੁੱਪ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
+ There are no comments
Add yours