ਖੇਤੀਬਾੜੀ ਵਿਗਿਆਨ ਦੇ ਖ਼ੇਤਰ ਵਿੱਚ ਇਕ ਯੁੱਗ ਦਾ ਅੰਤ ਹੋਇਆ
ਚੰਡੀਗੜ੍ਹ, 28 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਖੇਤੀਬਾੜੀ ਅਰਥਸ਼ਾਸਤਰੀ ਡਾ. ਐਮ.ਐਸ. ਸਵਾਮੀਨਾਥਨ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਡਾ. ਸਵਾਮੀਨਾਥਨ ਦੇ ਦੇਹਾਂਤ ਨੂੰ ਖੇਤੀਬਾੜੀ ਵਿਗਿਆਨ ਦੇ ਖ਼ੇਤਰ ਵਿੱਚ ਇਕ ਯੁੱਗ ਦਾ ਅੰਤ ਦੱਸਿਆ। ਉਨ੍ਹਾਂ ਕਿਹਾ ਕਿ ਡਾ. ਸਵਾਮੀਨਾਥਨ ਦੇ ਯੋਗਦਾਨ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਸਿੱਧ ਖੇਤੀਬਾੜੀ ਵਿਗਿਆਨੀ ਦੇ ਦੇਹਾਂਤ ਨਾਲ ਇਕ ਵੱਡਾ ਖੱਪਾ ਪਿਆ ਹੈ, ਜਿਸ ਦਾ ਨੇੜ ਭਵਿੱਖ ਵਿੱਚ ਭਰਿਆ ਜਾਣਾ ਸੰਭਵ ਨਹੀਂ ਲੱਗਦਾ।
ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਾ. ਸਵਾਮੀਨਾਥਨ ਦਾ ਦੇਹਾਂਤ ਦੇਸ਼ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
+ There are no comments
Add yours