ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਨਵੰਬਰ ਨੂੰ

1 min read

ਪਟਿਆਲਾ, 6 ਨਵੰਬਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਦੇ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 7-11-2023 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮੈਕ ਲਾਈਫ਼ ਪ੍ਰੋਡਿਊਸਰ ਲਿਮਟਿਡ  ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ  (ਮਰਦ ਅਤੇ ਔਰਤ ਦੋਵੇਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ10+2, ਗਰੈਜੂਏਸ਼ਨ ਪਾਸ ਅਤੇ ਉਮਰ 25 ਤੋਂ 30 ਸਾਲ ਸਾਲ ਹੋਵੇ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਚੋਣ ਕੀਤੇ ਗਏ ਪ੍ਰਾਰਥੀਆਂ ਦੀ ਪੋਸਟਿੰਗ  ਸੰਗਰੂਰ, ਪਟਿਆਲਾ, ਅੰਬਾਲਾ ਵਿਖੇ ਕੀਤੀ ਜਾਵੇਗੀ।
ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 07-11-2023 ਦਿਨ ਮੰਗਲਵਾਰ ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

You May Also Like

More From Author

+ There are no comments

Add yours