ਸਕਾਈ ਇੰਟਰਨੈਸ਼ਨਲ ਕੰਪਨੀ ਦਾ ਪਲੇਸਮੈਂਟ ਕੈਂਪ 8 ਨਵੰਬਰ

1 min read

ਪਟਿਆਲਾ, 7 ਅਗਸਤ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਮਿਤੀ 8 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਾਈ ਇੰਟਰਨੈਸ਼ਨਲ ਕੰਪਨੀ ਵਿੱਚ ਮੈਨੇਜਮੈਂਟ ਟਰੇਨੀ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ ਮਿਤੀ 08-11-2023 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਕਾਈ ਇੰਟਰਨੈਸ਼ਨਲ ਕੰਪਨੀ ਵੱਲੋਂ ਮੈਨੇਜਮੈਂਟ ਟਰੇਨੀ  ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ ਦੋਵੇਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਪਾਸ ਹੋਵੇ ਅਤੇ ਉਮਰ 18 ਤੋਂ 35 ਸਾਲ ਹੋਵੇ ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 08-11-2023 ਦਿਨ ਬੁੱਧਵਾਰ ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

You May Also Like

More From Author

+ There are no comments

Add yours