-ਪਰਾਲੀ ਪ੍ਰਬੰਧਨ ਤੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਮਸ਼ੀਨਰੀ
-ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਲਈ ਜਾਇਜ਼ਾ ਬੈਠਕ
ਪਟਿਆਲਾ, 8 ਨਵੰਬਰ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਸਮੇਤ ਪੁਲਿਸ ਅਧਿਕਾਰੀਆਂ ਤੇ ਸਮੂਹ ਥਾਣਾ ਮੁਖੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਹਿਤ ਕੀਤੀ ਹੈ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ।
ਅੱਜ ਇੱਥੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਤੇ ਖਾਸ ਕਰਕੇ ਕਣਕ ਦੀ ਬਿਜਾਈ ਬਿਨ੍ਹਾਂ ਪਰਾਲੀ ਸਾੜੇ ਕਰਨ ਲਈ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਮਸ਼ੀਨਾਂ ਕਿਸਾਨਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਸਾੜੇ ਇਸਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਜੇਕਰ ਕਿਸੇ ਖੇਤ ਵਿੱਚ ਅੱਗ ਲੱਗਦੀ ਹੈ ਤਾਂ ਇਸ ਲਈ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਸਬੰਧਤ ਕਲਸੱਟਰ ਅਫ਼ਸਰ, ਨੋਡਲ ਅਫ਼ਸਰ ਤੇ ਸਬੰਧਤ ਇਲਾਕੇ ਦਾ ਥਾਣਾ ਮੁਖੀ ਜਿੰਮੇਵਾਰ ਹੋਵੇਗਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਰੋਜ਼ਾਨਾ 25 ਕਿਸਾਨਾਂ ਦੇ ਖੇਤਾਂ ਵਿੱਚ ਡੈਮੋ ਪਲਾਟ ਸਕੀਮ ਤਹਿਤ ਖੇਤੀਬਾੜੀ ਤੇ ਸਹਿਕਾਰੀ ਸਭਾਵਾਂ ਵੱਲੋਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ। ਜਦਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਕਿਸਾਨਾਂ ਤੱਕ ਪਿੰਡ-ਪਿੰਡ ਪਹੁੰਚ ਬਣਾਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਵੀ ਕਰ ਰਹੀਆਂ ਹਨ।
ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਇਨ ਬਿਨ੍ਹਾਂ ਸੁਪਰ ਐਸ.ਐਮ.ਐਸ. ਚਲਾਏ ਝੋਨੇ ਦੀ ਕਟਾਈ ਨਾ ਕਰੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਪਰ ਸੀਡਰ ਤੇ ਹੈਪੀ ਸੀਡਰ ਆਦਿ ਮਸ਼ੀਨਾਂ ਲੈਣ ਲਈ ਕਿਸਾਨ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਵਟਸਐਪਚੈਟਬੋਟ ਨੰਬਰ 7380016070 ਦਾ ਲਾਭ ਲਿਆ ਜਾ ਸਕਦਾ ਹੈ।
+ There are no comments
Add yours