ਉਸਾਰੀ ਕਾਮਿਆਂ ਨੂੰ 4 ਕਰੋੜ 88 ਲੱਖ ਤੋਂ ਵੱਧ ਦੀ ਦਿੱਤੀ ਜਾਵੇਗੀ ਰਾਸ਼ੀ

1 min read

-ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹਰ ਯੋਗ ਵਿਅਕਤੀ ਨੂੰ ਮਿਲੇਗਾ ਲਾਭ : ਡਿਪਟੀ ਕਮਿਸ਼ਨਰ
ਪਟਿਆਲਾ, 9 ਨਵੰਬਰ:
ਉਸਾਰੀ ਕਿਰਤੀਆਂ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਅਧੀਨ ਰਾਜਪੁਰਾ ਸਬ ਡਿਵੀਜ਼ਨ ਦੇ ਉਸਾਰੀ ਕਾਮਿਆਂ ਲਈ 4 ਕਰੋੜ 88 ਲੱਖ 45 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ। ਇਹ ਰਾਸ਼ੀ 2462 ਅਰਜ਼ੀ ਧਾਰਕਾਂ ਦੇ ਬੈਂਕ ਖਾਤਿਆਂ ‘ਚ ਸਿੱਧੇ ਤੌਰ ‘ਤੇ ਟਰਾਂਸਫ਼ਰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੇ ਰਜਿਸਟਰਡ ਲਾਭਪਾਤਰੀਆਂ ਨੂੰ ਬੋਰਡ ਦੀਆਂ ਵੱਖ ਵੱਖ ਭਲਾਈ ਸਕੀਮਾਂ ਅਧੀਨ ਲਾਭ ਦੇਣ ਹਿਤ 4,88,45,000/ ਰੁ: ਦੀ ਰਕਮ ਸਕੱਤਰ ਬੋਰਡ ਪਾਸੋਂ ਮੰਗ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹਨਾ ਸਕੀਮਾਂ ਦਾ ਹਰ ਯੋਗ ਵਿਅਕਤੀ ਨੂੰ ਲਾਭ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਐਸ.ਡੀ.ਐਮ. ਰਾਜਪੁਰਾ ਦੀ ਪ੍ਰਧਾਨਗੀ ਹੇਠ ਸਬ ਡਿਵੀਜ਼ਨ ਪੱਧਰ ‘ਤੇ ਬਣਾਈ ਗਈ ਕਮੇਟੀ ਵੱਲੋਂ ਬੋਰਡ ਦੇ ਰਜਿਸਟਰਡ ਲਾਭਪਾਤਰੀਆਂ ਨੂੰ ਬੋਰਡ ਦੀਆਂ ਵੱਖ ਵੱਖ ਸਕੀਮਾਂ ਅਧੀਨ ਲਾਭ ਦੇਣ ਲਈ ਤਜਵੀਜ਼ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਲੇਬਰ ਇੰਸਪੈਕਟਰਾਂ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਪ੍ਰਾਪਤ ਆਨ ਲਾਈਨ ਪ੍ਰਤੀਬੇਨਤੀਆਂ ਕਮੇਟੀ ਮੈਂਬਰਾਂ ਅੱਗੇ ਪੇਸ਼ ਕੀਤੀਆਂ ਗਈਆਂ ਅਤੇ ਕਮੇਟੀ ਵੱਲੋਂ ਇਨ੍ਹਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਇਸ ਮੌਕੇ ਸਹਾਇਕ ਕਿਰਤ ਕਮਿਸ਼ਨਰ ਜਸਬੀਰ ਸਿੰਘ ਖਰੌੜ ਨੇ ਦੱਸਿਆ ਕਿ ਵਜ਼ੀਫ਼ਾ ਸਕੀਮ ਤਹਿਤ 1854 ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾਂ ‘ਤੇ ਕਾਰਵਾਈ ਕਰਦਿਆਂ 2,35,43,000 ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਸੇ ਤਰਾਂ ਐਕਸ ਗ੍ਰੇਸ਼ੀਆ ਸਕੀਮ ਤਹਿਤ 78 ਅਰਜ਼ੀਆਂ ਪ੍ਰਾਪਤ ਹੋਈ ਜਿਨ੍ਹਾਂ ਨੂੰ 1,77,20,000 ਰੁਪਏ ਦਿੱਤੇ ਜਾਣਗੇ, ਦਾਹ ਸੰਸਕਾਰ ਸਕੀਮ ‘ਚ 94 ਅਰਜ਼ੀਆਂ ਪ੍ਰਾਪਤ ਹੋਈਆਂ ਜਿਨ੍ਹਾਂ ਨੂੰ 18,80,000 ਰੁਪਏ, ਸ਼ਗਨ ਸਕੀਮ ਦੇ 34 ਲਾਭਪਾਤਰੀਆਂ ਨੂੰ 18,58,000 ਰੁਪਏ ਦਾ ਲਾਭ ਦਿੱਤਾ ਜਾ ਰਿਹਾ ਹੈ। ਐਲ.ਟੀ.ਸੀ. ਸਕੀਮ ਤਹਿਤ 363 ਲਾਭਪਾਤਰੀਆਂ ਨੂੰ 36,14,000 ਰੁਪਏ, ਪ੍ਰਸੂਤਾ ਲਾਭ ਸਕੀਮ ਦੀਆਂ 6 ਅਰਜ਼ੀਆਂ ‘ਤੇ 62,000 ਰੁਪਏ ਅਤੇ ਮਾਨਸਿਕ ਰੋਗ ਸਕੀਮ ਦੇ 7 ਆਰਜ਼ੀਧਾਰਕਾਂ ਨੂੰ 168000 ਰੁਪਏ ਅਤੇ ਬਾਲੜੀ ਸਕੀਮ ਦੇ 9 ਲਾਭਪਾਤਰੀਆਂ ਨੂੰ ਬੋਰਡ ਵੱਲੋਂ ਸੋਧੀ ਰਕਮ ਅਨੁਸਾਰ ਐਫ.ਡੀ.ਆਰ. ਜਾਰੀਕੀਤੀਜਾਰਹੀਹੈ।

You May Also Like

More From Author

+ There are no comments

Add yours