ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 11 ਲੱਖ 22 ਹਜ਼ਾਰ 252 ਮੀਟ੍ਰਿਕ ਟਨ ਹੋਈ

1 min read

ਪਟਿਆਲਾ, 8 ਨਵੰਬਰ:

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 11 ਲੱਖ 22 ਹਜ਼ਾਰ 252 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਹੁਣ ਤੱਕ ਮੰਡੀਆਂ ਵਿਚ ਪੁੱਜੇ ਝੋਨੇ ‘ਚੋਂ 11 ਲੱਖ 21 ਹਜ਼ਾਰ 307 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 479879 ਮੀਟਰਿਕ ਟਨ, ਮਾਰਕਫੈਡ ਵੱਲੋਂ 282452 ਮੀਟਰਿਕ ਟਨ, ਪਨਸਪ ਵੱਲੋਂ 217953 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 140858 ਅਤੇ ਵਪਾਰੀਆਂ ਵੱਲੋਂ 165 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਹੁਣ ਤੱਕ ਕਿਸਾਨਾਂ ਨੂੰ 2331.90 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਨਾਲੋ ਨਾਲ ਲਿਫਟਿੰਗ ਵੀ ਕੀਤੀ ਜਾ ਰਹੀ ਹੈ ਅਤੇ ਕੁੱਲ ਖਰੀਦੇ ਕਰੀਬ 92 ਫੀਸਦੀ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਤੇ ਜਮੀਨ ਦੀ ਉਪਜਾਊ ਸ਼ਕਤੀ ਲਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਜਗ੍ਹਾਂ ਖੇਤਾਂ ‘ਚ ਹੀ ਵਾਹੁਣ ਨੂੰ ਤਰਜੀਹ ਦੇਣ।

You May Also Like

More From Author

+ There are no comments

Add yours