ਚੰਡੀਗੜ੍ਹ, ਨਵੰਬਰ 11
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ।
ਮੰਤਰੀ ਨੇ ਸਮੂਹ ਲੋਕਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਮੌਕੇ ਵਜੋਂ ਮਨਾਇਆ ਜਾਂਦਾ ਹੈ।
ਉਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।
+ There are no comments
Add yours