ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ
ਚੰਡੀਗੜ੍ਹ, 11 ਨਵੰਬਰ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਤੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਮੀਤ ਹੇਅਰ ਨੇ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਵਧਾਈ ਦੇ ਨਾਲ ਅਪੀਲ ਕਰਦਿਆਂ ਕਿਹਾ ਵਾਤਾਵਰਣ ਪੱਖੀ ਮਾਹੌਲ ਸਿਰਜਦਿਆਂ ਸੁਰੱਖਿਅਤ ਤੇ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ।
ਕੈਬਨਿਟ ਮੰਤਰੀ ਨੇ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦੇ ਦਿਵਸ ਦੀਆਂ ਵੀ ਮੁਬਾਰਕਾਂ ਦਿੱਤੀਆਂ।
ਮੀਤ ਹੇਅਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਪੰਜਾਬ ਅਤੇ ਭਾਰਤ ਦੇ ਲੋਕਾਂ ਲਈ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।ਇਹ ਤਿਉਹਾਰ ਆਪਸੀ ਏਕਤਾ, ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ।
+ There are no comments
Add yours