ਪਟਿਆਲਾ, 16 ਨਵੰਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ 13 ਲੱਖ 10 ਹਜ਼ਾਰ 101 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 13 ਲੱਖ 09 ਹਜ਼ਾਰ 409 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 557182 ਮੀਟਰਿਕ ਟਨ, ਮਾਰਕਫੈਡ ਵੱਲੋਂ 333084 ਮੀਟਰਿਕ ਟਨ, ਪਨਸਪ ਵੱਲੋਂ 252435 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 166543 ਅਤੇ ਵਪਾਰੀਆਂ ਵੱਲੋਂ 165 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ 94 ਫੀਸਦੀ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 2772.96 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
+ There are no comments
Add yours