ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ

1 min read

ਗਾਇਕਾ ਅਫ਼ਸਾਨਾ ਖਾਨ ਵੱਲੋਂ ਪੇਸ਼ ਕੀਤਾ ਜਾਵੇਗਾ ਸਭਿਆਚਾਰਕ ਪ੍ਰੋਗਰਾਮ

ਚੰਡੀਗੜ੍ਹ/ਨਵੀਂ ਦਿੱਲੀ ,ਨਵੰਬਰ 17:

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2023 ਦਰਮਿਆਨ 18  ਨਵੰਬਰ ਨੂੰ ਹੋਣ ਵਾਲੇ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।

ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ਜਾਵੇਗਾ ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ “ਵਾਸੂਦੇਵ ਕੁਟੁੰਬਕਮ – ਵਪਾਰ ਰਾਹੀਂ ਏਕਤਾ” ਹੈ।

 

 

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ਤੇ ਤਾਇਨਾਤ ਵਿਭਾਗੀ ਅਧਿਕਾਰੀ ਪੰਜਾਬ ਪੈਵਿਲੀਅਨ ਵਿਖੇ ਆਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਤੇ ਲੋਕ ਹਿਤ ਵਿਚ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦੇ ਰਹੇ ਹਨ।

 

 

ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬੀ ਗੀਤ ਸੰਗੀਤ ਜਗਤ ‘ਚ ਨਾਮਵਰ ਗਾਇਕਾ ਅਫ਼ਸਾਨਾ ਖਾਨ ਵੱਲੋਂ ਪੰਜਾਬ ਡੇਅ ਦੇ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

You May Also Like

More From Author

+ There are no comments

Add yours