ਆਈ ਐਸਪਾਇਰ ਲੀਡਰਸ਼ਿਪ ਪ੍ਰੋਗਰਾਮ ਤਹਿਤ ਵਿਦਿਆਰਥੀ ਛਾਤੀ ਤੇ ਸਾਹ ਰੋਗਾਂ ਦੇ ਮਾਹਰ ਡਾ. ਅਨਿਲ ਬਾਂਸਲ ਨਾਲ ਹੋਏ ਰੂਬਰੂ

1 min read

ਸਰਕਾਰੀ ਹਾਈ ਸਮਾਰਟ ਸਕੂਲ ਸਨੌਰੀ ਅੱਡਾ ਸਕੂਲ ਦੇ 9ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀ ਆਪਣੇ ਰੋਲ ਮਾਡਲ ਨੂੰ ਮਿਲੇ

ਪਟਿਆਲਾ, 23 ਨਵੰਬਰ:
ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਿਆਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਵਿੱਚ “ਆਈ ਐਸਪਾਇਰ ਲੀਡਰਸ਼ਿਪ ਪ੍ਰੋਗਰਾਮ” ਤਹਿਤ ਹਾਈ ਸਮਾਰਟ ਸਕੂਲ ਸਨੌਰੀ ਗੇਟ ਦੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਅਹਿਮ ਸੈਸ਼ਨ ਕਰਵਾਇਆ ਗਿਆ। ਇਸ ਪ੍ਰੋਗਰਾਮ, ਜਿਸ ਦਾ ਉਦੇਸ਼ ਨੌਜਵਾਨ ਦਿਮਾਗਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨਾ ਹੈ, ਤਹਿਤ 10 ਉਤਸ਼ਾਹੀ ਵਿਦਿਆਰਥੀਆਂ ਨੇ ਆਪਣੇ ਰੋਲ ਮਾਡਲ ਤੇ ਸਾਂਹ ਰੋਗਾਂ ਦੇ ਮਾਹਰ ਡਾ. ਅਨਿਲ ਬਾਂਸਲ ਨਾਲ ਰੂਬਰੂ ਪ੍ਰੋਗਰਾਮ ਵਿੱਚ ਹਿੱਸਾ ਲਿਆ।
ਪਲਮੋਨੋਲੋਜਿਸਟ, ਡਾ. ਅਨਿਲ ਬਾਂਸਲ ਨੇ ਇਹਨਾਂ ਉੱਭਰਦੇ ਦਿਮਾਗ਼ਾਂ ਨੂੰ ਡਾਕਟਰੀ ਖੇਤਰ ਵਿੱਚ ਆਪਣੇ ਕਰੀਅਰ ਦੇ ਸੁਪਨੇ ਵੱਲ ਸੇਧ ਦਿੰਦੇ ਹੋਏ ਅਣਮੁੱਲੀ ਜਾਣਕਾਰੀ ਸਾਂਝੀ ਕੀਤੀ। ਵਿਚਾਰ-ਵਟਾਂਦਰੇ ਵਿੱਚ ਮੈਡੀਕਲ ਵਿੱਚ ਕਰੀਅਰ ਬਣਾਉਣ ਲਈ ਜ਼ਰੂਰੀ ਯੋਗਤਾਵਾਂ ਅਤੇ ਪ੍ਰੀਖਿਆ ਦੇ ਪੈਟਰਨਾਂ ਤੋਂ ਲੈ ਕੇ ਸਖ਼ਤ ਤਿਆਰੀ ਪ੍ਰਕਿਰਿਆਵਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ।
ਵਿਦਿਆਰਥੀਆਂ ਨੂੰ ਮਨੀ ਪਾਲ ਹਸਪਤਾਲ ਪਟਿਆਲਾ ਦਾ ਦੌਰਾ ਕਰਵਾਇਆ ਗਿਆ, ਜਿਸ ਨਾਲ ਉਹਨਾਂ ਨੂੰ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੇ ਅੰਦਰ ਕਾਰਜਸ਼ੀਲ ਪੇਚੀਦਗੀਆਂ ਤੋਂ ਵੀ ਜਾਣੂ ਕਰਵਾਇਆ ਗਿਆ।
ਇਸ ਪਹਿਲਕਦਮੀ ‘ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਸਾਡਾ ਉਦੇਸ਼ ਸਾਡੀ ਨੌਜਵਾਨ ਪ੍ਰਤਿਭਾ ਨੂੰ ਉਭਾਰਨਾ ਅਤੇ ਵਿਦਿਆਰਥੀਆ ਦਾ ਮਾਰਗ ਦਰਸ਼ਨ ਕਰਨਾ ਹੈ। ਇਹ ਪ੍ਰੋਗਰਾਮ ਨਾ ਸਿਰਫ਼ ਉਹਨਾਂ ਨੂੰ ਆਪਣੇ ਕਰੀਅਰ ਦੀ ਚੋਣ ਦੀ ਸਹੀ ਸਲਾਹ ਦਿੰਦਾ ਹੈ ਬਲਕਿ ਉਹਨਾਂ ਨੂੰ ਵਿਵਹਾਰਕ ਜ਼ਿੰਦਗੀ ਨੂੰ ਵੇਖਣ ਅਤੇ ਅਨੁਭਵ ਕਰਨ ਦਾ ਵੀ ਮੌਕਾ ਦਿੰਦਾ ਹੈ। ”
ਉਸ ਨੇ ਅੱਗੇ ਕਿਹਾ, “ਆਈ ਐਸਪਾਇਰ ਲੀਡਰਸ਼ਿਪ ਪ੍ਰੋਗਰਾਮ” ਪ੍ਰੇਰਣਾ ਅਤੇ ਮਾਰਗਦਰਸ਼ਨ ਦੀ ਇੱਕ ਰੋਸ਼ਨੀ ਦੇ ਰੂਪ ਵਿੱਚ ਕੰਮ ਕਰਦਾ ਹੈ, ਅਤੇ ਇਹ ਵਿਦਿਆਰਥੀਆਂ ਦੇ ਇੱਕ ਉੱਜਵਲ ਭਵਿੱਖ ਲਈ ਉਨ੍ਹਾਂ ਦੀਆਂ ਇੱਛਾਵਾਂ ਨੂੰ ਰੂਪ ਵੀ ਦਿੰਦਾ ਹੈ।

You May Also Like

More From Author

+ There are no comments

Add yours