ਡਵੀਜ਼ਨਲ ਕਮਿਸ਼ਨਰ ਨੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਲਈ ਕੀਤਾ ਜਾਗਰੂਕ

1 min read

-ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਦੌਰਾਨ ਡਵੀਜ਼ਨਲ ਕਮਿਸ਼ਨਰ ਦੇ ਕੀਤੀ ਸ਼ਿਰਕਤ

ਪਟਿਆਲਾ, 29 ਨਵੰਬਰ:
ਲੋਕ ਸਭਾ ਚੋਣਾਂ-2024 ਅਤੇ ਸਪੈਸ਼ਲ ਸੱਮਰੀ ਰਿਵੀਜ਼ਨ 01-01-2024 ਨੂੰ ਮੁੱਖ ਰੱਖਦੇ ਹੋਏ  ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਦਲਜੀਤ ਸਿੰਘ ਮਾਂਗਟ ਨੇ ਅੱਜ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਲਗਾਏ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਦੌਰਾ ਕਰਕੇ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਪਾਉਣ ਦੇ ਹੱਕ ਪ੍ਰਤੀ ਜਾਗਰੂਕ ਕੀਤਾ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ’ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ  ਮਿਤੀ 27-10-2023 ਤੋਂ 09-12-2023 ਤੱਕ ਚੱਲ ਰਿਹਾ ਹੈ, ਇਸ ਦੌਰਾਨ ਹਰ ਯੋਗ ਵਿਅਕਤੀ, ਜਿਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਕੇ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।
ਇਸ ਦੇ ਲਈ ਹੀ ਆਉਣ ਵਾਲੇ 02-12-2023 ਦਿਨ ਸ਼ਨੀਵਾਰ ਅਤੇ 03-12-2023 ਦਿਨ ਐਤਵਾਰ ਨੂੰ ਬੀ.ਐਲ.ਓਜ ਵੱਲੋਂ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣੇ ਹਨ। ਜੇਕਰ ਕਿਸੇ ਵੀ ਵਿਅਕਤੀ ਨੇ ਆਪਣੀ ਵੋਟ ਵਿੱਚ ਸੋਧ ਕਰਵਾਉਣਾ ਹੈ ਜਾਂ ਨਵੀਂ ਵੋਟ ਬਣਾਉਣੀ ਹੈ ਤਾਂ ਉਹ ਆਪਣੇ ਘਰ ਦੇ ਨਜ਼ਦੀਕ ਵੀ ਇਹਨਾਂ ਕੈਂਪਾਂ ਦਾ ਲਾਭ ਉਠਾ ਸਕਦੇ ਹਨ। ਇਸ ਦੇ ਨਾਲ ਹੀ ਉਹਨਾਂ ਵੋਟਰ ਪ੍ਰਣ ਤੇ ਆਪ ਹਸਤਾਖ਼ਰ ਕਰਕੇ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕੀਤਾ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਚਰਨਜੀਤ ਕੌਰ ਸੇਖੋਂ, ਅਸਿਸਟੈਂਟ ਪ੍ਰੋਫੈਸਰ ਨਵਨੀਤ ਕੌਰ ਜੇਜ਼ੀ, ਰੁਪਿੰਦਰ ਸਿੰਘ ਨੋਡਲ ਅਫ਼ਸਰ ਸਵੀਪ 115-ਪਟਿਆਲਾ, ਬੀ.ਐਲ.ਓ. ਰਾਜ ਸਿੰਗਲਾ ਅਤੇ ਸਵੀਪ ਸੈਲ ਦੇ ਮੈਂਬਰ ਮੋਹਿਤ ਕੌਸ਼ਲ ਅਤੇ ਬਰਿੰਦਰ ਸਿੰਘ ਮੌਜੂਦ ਸਨ।

You May Also Like

More From Author

+ There are no comments

Add yours