ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ
ਚੰਡੀਗੜ੍ਹ, 29 ਨਵੰਬਰ:
ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਅਹਿਮ ਬਿੱਲ ਸਰਬਸੰਮਤੀ ਨਾਲ ਪਾਸ ਕੀਤੇ ਹਨ।
ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਿੰਨ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਜਾਇਦਾਦ ਦਾ ਤਬਾਦਲਾ (ਪੰਜਾਬ ਸੋਧਨਾ) ਬਿੱਲ-2023, ਰਜਿਸਟ੍ਰੇਸ਼ਨ (ਪੰਜਾਬ ਸੋਧਨਾ) ਬਿੱਲ-2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧਨਾ) ਬਿੱਲ-2023 ਸ਼ਾਮਲ ਹਨ। ਇਸੇ ਤਰ੍ਹਾਂ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਚੌਥਾ ਬਿੱਲ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ-2023 ਪੇਸ਼ ਕੀਤਾ ਗਿਆ।
ਵਿਧਾਨ ਸਭਾ ਸੈਸ਼ਨ ਦੌਰਾਨ ਇਨ੍ਹਾਂ ਚਾਰੋ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
+ There are no comments
Add yours