ਸਿਹਤ ਵਿਭਾਗ ਵੱਲੋਂ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਅੱਖਾਂ ਦੇ ਰੋਗਾਂ ਦੇ ਇਲਾਜ ਲਈ ਡਾਇਗਨੋਸਟਿਕ ਰੈਟੀਨਾ ਕਲੀਨਿਕ ਦੀ ਸ਼ੁਰੂਆਤ

1 min read

ਪਟਿਆਲਾ, 1 ਦਸੰਬਰ:
ਸਿਹਤ ਵਿਭਾਗ ਨੇ ਪਟਿਆਲਾ ਦੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਅਤਿ-ਆਧੁਨਿਕ ਡਾਇਗਨੌਸਟਿਕ ਰੈਟੀਨਾ ਕਲੀਨਿਕ ਸ਼ੁਰੂਆਤ ਕੀਤੀ ਹੈ। ਮਾਤਾ ਕੌਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਇਹ ਕਲੀਨਿਕ ਵਿਸ਼ੇਸ਼ ਤੌਰ ‘ਤੇ ਡਾਇਬਟੀਜ਼ ਦੇ ਮਰੀਜ਼ਾਂ ਅਤੇ ਅੱਖਾਂ ਦੀਆਂ ਵੱਖ-ਵੱਖ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹੋਰ ਵਿਅਕਤੀਆਂ ਦੇ ਇਲਾਜ ਲਈ ਤਿਆਰ ਕੀਤਾ ਗਿਆ ਹੈ।
ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਹਸਪਤਾਲ ਨੂੰ ਪੂਰੀ ਤਨਦੇਹੀ ਨਾਲ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਜੇਸਿਸ ਓਸੀਟੀ ਮਸ਼ੀਨ ਦੀ ਸ਼ੁਰੂਆਤ, ਇੱਕ ਰੈਟਿਨਲ ਕੈਮਰਾ ਅਤੇ ਇਨਡਾਇਰੈਕਟ ਓਫਥਲਮੋਸਕੋਪੀ, ਅਡਵਾਂਸਡ ਡਾਇਗਨੌਸਟਿਕ ਸਮਰੱਥਾਵਾਂ ਲਈ ਹਸਪਤਾਲ ਦੀ ਵਚਨਬੱਧਤਾ ਦਾ ਪ੍ਰਮਾਣ ਹੈ।
ਹਸਪਤਾਲ ਦੇ ਦ੍ਰਿਸ਼ਟੀਕੋਣ ਨੂੰ ਪ੍ਰਗਟ ਕਰਦੇ ਹੋਏ, ਮੈਡੀਕਲ ਸੁਪਰਡੈਂਟ ਨੇ ਕਿਹਾ ਕਿ, “ਉਨ੍ਹਾਂ ਦਾ ਉਦੇਸ਼ ਕੁਸ਼ਲਤਾ ਨਾਲ ਰੋਗੀਆਂ ਦਾ ਇਲਾਜ ਕਰਨਾ ਅਤੇ ਅਗਲੇ ਇਲਾਜ ਲਈ ਮਰੀਜ਼ਾਂ ਨੂੰ ਤੁਰੰਤ ਉੱਚ ਕੇਂਦਰਾਂ ਵਿੱਚ ਰੈਫਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਡਾਕਟਰੀ ਅਮਲੇ ਨੇ ਵਿਆਪਕ ਦੇਖਭਾਲ ਨੂੰ ਯਕੀਨੀ ਬਣਾਉਂਦੇ ਹੋਏ, ਮੈਡੀਕਲ ਰੈਟਿਨਾ ਵਿੱਚ ਵਿਸ਼ੇਸ਼ ਸਿਖਲਾਈ ਲਈ ਹੈ।”
ਇਹ ਕਲੀਨਿਕ ਹਫ਼ਤੇ ਵਿੱਚ ਤਿੰਨ ਵਾਰ ਕੰਮ ਕਰੇਗਾ, ਡਾਇਬਟੀਜ਼ ਦੇ ਮਰੀਜ਼ਾਂ ਅਤੇ ਅੱਖਾਂ ਦੀਆਂ ਹੋਰ ਬਿਮਾਰੀਆਂ ਵਿੱਚ ਰੈਟਿਨਲ ਸਮੱਸਿਆਵਾਂ ਨਾਲ ਸਬੰਧਤ ਵਧ ਰਹੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਸਕ੍ਰੀਨਿੰਗ ਅਤੇ ਡਾਇਗਨੌਸਟਿਕ ਸੇਵਾਵਾਂ ਵੀ ਇੱਥੇ ਮੁਹੱਈਆ ਹੋਣਗੀਆਂ।

You May Also Like

More From Author

+ There are no comments

Add yours