-ਲੋੜਵੰਦਾਂ ਨੂੰ 163 ਪਲਾਟ ਵੀ ਵੰਡੇ, ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ
-ਸ਼ੁਤਰਾਣਾ ਹਲਕੇ ਦੇ ਵਿਕਾਸ ਲਈ ਉਲੀਕੀ ਵਿਸ਼ੇਸ਼ ਕਾਰਜ ਯੋਜਨਾ-ਵਿਧਾਇਕ ਕੁਲਵੰਤ ਸਿੰਘ
ਪਾਤੜਾਂ/ਸ਼ੁਤਰਾਣਾ, 2 ਦਸੰਬਰ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸ਼ੁਤਰਾਣਾ ਦੇ ਪਿੰਡ ਹਰਿਆਊ ਖੁਰਦ ਵਿਖੇ ਢਾਈ ਏਕੜ ਜਮੀਨ ‘ਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਏ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਕੀਤਾ। ਉਨ੍ਹਾਂ ਨੇ ਇਸ ਮੌਕੇ ਪਿੰਡ ਦੇ 163 ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਵੀ ਤਕਸੀਮ ਕੀਤੇ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਜਲ ਸਰੋਤ, ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿੱਥੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਹੈ, ਉਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਸਮੇਤ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਉਠਾਏ ਹਨ।
ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ ਹੈ ਅਤੇ ਲੋੜਵੰਦ ਲੋਕਾਂ ਨੂੰ ਜਿੱਥੇ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਹੀ 600 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਤੀਰਥ ਯਾਤਰਾ ਸਹੂਲਤ ਦੇਣ ਸਮੇਤ ਘਰ-ਘਰ ਅਨਾਜ ਪਹੁੰਚਾਉਣ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਕਾਰਜ ਯੋਜਨਾ ਉਲੀਕੀ ਹੈ, ਜਿਸ ‘ਤੇ ਤੇਜੀ ਨਾਲ ਅਮਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ, ਸਰਪੰਚ ਗੁਲਾਬ ਸਿੰਘ, ਜੱਜਵੀਰ ਸਿੰਘ ਸਰਪੰਚ, ਗੁਰਨਾਮ ਸਿੰਘ ਸਰਪੰਚ ਗੁਰ ਅਰਜਨ ਨਗਰ, ਬੂਟਾ ਸਿੰਘ, ਗੁਰਬਾਜ ਸਿੰਘ, ਹਰਭਜਨ ਸਿੰਘ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ, ਭਿੰਦਾ, ਕਰਨੈਲ ਸਿੰਘ ਬਾਪੂ ਦਲੀਪ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਅੰਗਰੇਜ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।
+ There are no comments
Add yours