ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲ ਵਿਖੇ ਸਫ਼ਾਈ ਮੁਹਿੰਮ ਚਲਾਈ

1 min read
 ਪਟਿਆਲਾ, 8 ਦਸੰਬਰ:
ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫ਼ਾਰ ਮੈਰੀਟੋਰੀਅਸ ਸਟੂਡੈਂਟਸ ਪਟਿਆਲਾ ਵਿਖੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮ ਚਲਾਈ। ਡਿਪਟੀ ਡੀ .ਈ. ਓ. ਅਤੇ ਸਕੂਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵਿਦਿਆਰਥੀਆਂ ਨੂੰ ਨਿੱਜੀ ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਆਪਣੇ ਸਕੂਲ ਅਤੇ ਆਲ਼ੇ ਦੁਆਲ਼ੇ ਦੀ ਸਫ਼ਾਈ ਦੇ ਮਹੱਤਵਪੂਰਨ ਤੱਥਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਪ੍ਰਿੰਸੀਪਲ ਨੇ ਦੱਸਿਆ ਕਿ ਇਸ ਸਾਰੀ ਕਲੀਨੈਂਸ ਡਰਾਈਵ ਦੌਰਾਨ ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਡੀ.ਪੀ.ਈ., ਮੋਹਿਤ ਸਿੰਘ ਪੂਨੀਆ, ਗਗਨਦੀਪ ਲਾਇਬ੍ਰੇਰੀ ਰਿਸਟੋਰਰ, ਹਰਵਿੰਦਰ ਸਿੰਘ, ਵਿਪਨੀਤ ਕੌਰ, ਵਾਰਡਨ ਹੋਸਟਲ ਲੜਕਿਆਂ ਗੁਰਜੰਟ ਸਿੰਘ ਨੇ ਬੱਚਿਆ ਨੂੰ ਸਮੂਹ ਸਫ਼ਾਈ ਕਰਮਚਾਰੀਆਂ ਸਮੇਤ ਇਸ ਅਭਿਆਨ ਵਿੱਚ ਸ਼ਾਮਿਲ ਕਰਦਿਆਂ ਹੋਇਆ ਸਕੂਲ ਗਰਾਊਂਡ ਦੀ ਸਫ਼ਾਈ, ਬੂਟਿਆਂ ਦੀ ਸਫ਼ਾਈ, ਕੂੜੇ ਦੇ ਢੇਰਾਂ ਦੀ ਸਫ਼ਾਈ, ਘਾਹ ਦੇ ਮੈਦਾਨ ਦੀ ਸਫ਼ਾਈ ਕੀਤੀ।ਉਨ੍ਹਾਂ ਨੇ ਦੱਸਿਆ ਕਿ ਪ੍ਰਦੂਸ਼ਨ ਭਰੇ ਵਾਤਾਵਰਨ ਵਿੱਚ ਸਾਫ਼-ਸਫ਼ਾਈ ਤੇ ਆਪਣੇ ਆਲੇ-ਦੁਆਲੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।

You May Also Like

More From Author

+ There are no comments

Add yours