ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ‘ਤੇ ਪਟਾਖੇ ਚਲਾਉਣ ‘ਤੇ ਪਾਬੰਦੀ ਹੁਕਮ ਜਾਰੀ

1 min read

ਪਟਿਆਲਾ, 9 ਦਸੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ ‘ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ‘ਤੇ ਵੀ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਕਿਆਂ ਨੂੰ ਵਜਾਉਣ/ਚਲਾਉਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਫਰਵਰੀ 2024 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਵਿੱਚ ਹੋਏ ਹੁਕਮਾਂ ਅਨੁਸਾਰ ਹਵਾ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਖਿਆਂ ਨੂੰ ਵਜਾਉਣ/ਚਲਾਉਣ ‘ਤੇ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ। ਖਾਸ ਕਰ ਵਿਆਹਾਂ-ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ ‘ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ਹੋਵੇ, ਜਿਹਨਾਂ ਵਿੱਚ ਪਟਾਖਿਆਂ ਨੂੰ ਚਲਾਇਆ ਜਾਂਦਾ ਹੈ, ‘ਤੇ ਪੂਰਨ ਪਾਬੰਦੀ ਲਗਾਈ ਜਾਣੀ ਯੋਗ ਹੈ ਤਾਂ ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ ਨੂੰ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ।

You May Also Like

More From Author

+ There are no comments

Add yours