ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

1 min read
 
384 ਬੈਂਚਾਂ ਨੇ ਕੀਤੀ 2.97 ਲੱਖ ਕੇਸਾਂ ਦੀ ਸੁਣਵਾਈ
ਚੰਡੀਗੜ੍ਹ, 09 ਦਸੰਬਰ  :
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।
ਇਸ ਲੋਕ ਅਦਾਲਤ ਵਿੱਚ ਕੁੱਲ 384  ਬੈਂਚਾਂ ਵਿੱਚ ਲਗਭਗ 2.97 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।
ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਿਸ ਸਮ੍ਰਿਤੀ ਧੀਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ।
 ਮੈਂਬਰ ਸਕੱਤਰ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਦੇ ਫੈਸਲੇ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਆਪਣੇ ਕੇਸਾਂ ਦਾ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।

You May Also Like

More From Author

+ There are no comments

Add yours