ਵੋਟਰ ਵਜੋਂ ਨਾਮ ਦਰਜ ਕਰਵਾਉਣ ਤੇ ਵੋਟਿੰਗ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰੇਗੀ ਜਾਗਰੂਕਤਾ ਵੈਨ : ਸਾਕਸ਼ੀ ਸਾਹਨੀ
ਪਟਿਆਲਾ, 14 ਦਸੰਬਰ:
ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਭਾਗੀਦਾਰੀ ਪ੍ਰੋਗਰਾਮ (ਸਵੀਪ) ਤਹਿਤ ਜਾਗਰੂਕਤਾ ਗਤੀਵਿਧੀਆਂ ਨੂੰ ਜਾਰੀ ਰੱਖਦਿਆਂ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਦੇ ਨਾਲ-ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਦੀ ਸ਼ੁਰੂਆਤ ਕੀਤੀ।
ਜਾਣਕਾਰੀ ਦਿੰਦਿਆਂ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੈਨ ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਵੋਟਰ ਬਣਨ ਅਤੇ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਚਲਾਈ ਗਈ ਹੈ। ਇਹ ਵੈਨ ਜ਼ਿਲ੍ਹੇ ਵਿੱਚ ਪੈਂਦੇ ਅੱਠ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ।
ਉਨ੍ਹਾਂ ਕਿਹਾ ਕਿ ਆਈ ਈ ਸੀ (ਪ੍ਰਚਾਰ) ਸਮੱਗਰੀ ਅਤੇ ਜਾਗਰੂਕਤਾ ਫਿਲਮਾਂ ਦਿਖਾਉਣ ਤੋਂ ਇਲਾਵਾ, ਵੈਨ ਵਿੱਚ ਈ ਵੀ ਐਮ ਦੇ ਕੰਮਕਾਜ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਸ਼ੀਨ ਰਾਹੀਂ ਆਪਣੀ ਵੋਟ ਕਿਵੇਂ ਪਾਉਣੀ ਹੈ, ਲਈ ਇੱਕ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਵੀ ਹੈ।
ਇਸ ਮੌਕੇ ਏ.ਡੀ.ਸੀ ਅਨੁਪ੍ਰਿਤਾ ਜੌਹਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸਵੀਪ ਦੇ ਨੋਡਲ ਅਫ਼ਸਰ ਪ੍ਰੋ. ਸਵਿੰਦਰ ਸਿੰਘ ਰੇਖੀ, ਚੋਣ ਤਹਿਸੀਲਦਾਰ ਰਾਮਜੀ ਲਾਲ, ਚੋਣ ਕਾਨੂੰਗੋ ਕੁਲਜੀਤ ਸਿੰਘ, ਹਲਕਾ ਸੁਪਰਵਾਈਜ਼ਰ ਜਤਿੰਦਰ ਕੁਮਾਰ ਸਵੀਪ ਪਟਿਆਲਾ ਤੋ ਸ੍ਰੀ ਮੋਹਿਤ ਕੌਸ਼ਲ, ਸ੍ਰੀ ਬਰਿੰਦਰ ਸਿੰਘ, ਸਬੰਧਤ ਬੀ.ਐਲ.ਓਜ ਅਤੇ ਜ਼ਿਲ੍ਹਾ ਚੋਣ ਦਫ਼ਤਰ ਦਾ ਸਮੁੱਚਾ ਅਮਲਾ ਹਾਜ਼ਰ ਸੀ।
+ There are no comments
Add yours