ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਸਿੰਘ ਨੇ ਮੈਗਾ ਪੀਟੀਐੱਮ 3.0 ਦਾ ਦੌਰਾ ਕੀਤਾ

ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਨਤੀਜਾ ਦੇਖਿਆ ਅਤੇ ਮਾਪਿਆਂ ਨਾਲ ਕੀਤੀ ਗੱਲਬਾਤ

ਪੰਜਾਬ ਸਰਕਾਰ ਦੇ ਨਿਰਦੇਸ਼ ਅਨੁਸਾਰ ਜ਼ਿਲ੍ਹੇ ਦੇ ਸਮੂਹ ਸੈਕੰਡਰੀ ਸਕੂਲਾਂ ਵਿੱਚ ਮੈਗਾ ਪੀਟੀਐੱਮ 3.0 ਕੀਤੀ ਗਈ ਆਯੋਜਿਤ

ਪਟਿਆਲਾ 16 ਦਸੰਬਰ:
ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਪੀਟੀਐੱਮ 3.0 ਆਯੋਜਿਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਹਰਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲਾਂ ਵਿੱਚ ਉਚੇਚੇ ਤੌਰ ਤੇ ਪੁੱਜ ਕੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਹੋਰ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਹਰਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸੱਦੇ ਅਨੁਸਾਰ ਮਾਪੇ ਅਧਿਆਪਕ ਮਿਲਣੀ ਵਿੱਚ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ ਮਾਪਿਆਂ ਨੂੰ ਵਿਦਿਆਰਥੀਆਂ ਦੇ ਅਕਾਦਮਿਕ ਨਤੀਜਿਆਂ, ਸਹਿ ਅਕਾਦਮਿਕ ਕਿਰਿਆਵਾਂ ਦੇ ਪ੍ਰਦਰਸ਼ਨ, ਮਿਸ਼ਨ 100 ਫੀਸਦੀ ਲਈ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ, ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖਲੇ ਕਰਵਾਉਣ, ਵਿਦਿਆਰਥੀਆਂ ਦੀ ਹਾਜ਼ਰੀ ਪ੍ਰਤੀਸ਼ਤ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਨਵੇਂ ਕਾਰਜਾਂ ਜਿਵੇਂ ਸਕੂਲ ਆਫ਼ ਐਮੀਨੈਂਸ, ਬਿਜਨਸ ਬਲਾਸਟਰ ਪ੍ਰੋਗਰਾਮ, ਗੁਣਾਤਮਕ ਸਿੱਖਿਆ ਲਈ ਮਿਸ਼ਨ ਸਮਰੱਥ ਦੇ ਟੀਚਿਆਂ ਅਤੇ ਪ੍ਰਕਿਰਿਆ ਬਾਰੇ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ: ਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਨਾਲ ਨਾਲ ਮਾਪਿਆਂ ਨੂੰ ਸਾਹਿਤ ਨਾਲ ਜੋੜਨ ਲਈ ਲਾਇਬ੍ਰੇਰੀ ਲੰਗਰ ਤਹਿਤ ਸਕੂਲਾਂ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਾਹਿਤਕ ਕਿਤਾਬਾਂ ਵੀ ਜਾਰੀ ਕੀਤੀਆਂ ਹਨ। ਇਸਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਪੇਂਟਿੰਗ, ਬੈਸਟ ਆਊਟ ਆਫ ਵੇਸਟ, ਸਿੱਖਿਆ ਦੇਣ ਵਾਲੇ ਮਾਡਲ ਵੀ ਪ੍ਰਦਰਸ਼ਿਤ ਕੀਤੇ ਗਏ।  ਇਸ ਮੌਕੇ ਵੱਖ ਵੱਖ ਸਕੂਲਾਂ ਦੇ ਮੁਖੀਆਂ ਤੋਂ ਇਲਾਵਾ ਸਟਾਫ਼, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਮਾਪੇ ਅਤੇ ਵਿਦਿਆਰਥੀਆਂ ਨੇ ਮੈਗਾ ਪੀਟੀਐੱਮ ਵਿੱਚ ਸ਼ਮੂਲੀਅਤ ਕੀਤੀ।

You May Also Like

More From Author

+ There are no comments

Add yours