ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

1 min read
 ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 16 ਦਸੰਬਰ:
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ  ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨਾਂ ਦੀਆਂ ਮੰਗਾਂ ਸਬੰਧੀ ਅੱਜ ਮਿਉਂਸੀਪਲ  ਭਵਨ, ਸੈਕਟਰ-35 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਹ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰਾ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰਾ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਮੌਜੂਦਗੀ ਵਿੱਚ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਸਫਾਈ ਵਿਵਸਥਾ ਕਾਇਮ ਰੱਖਣਾ ਇੱਕ ਮਹੱਤਵਪੂਰਨ ਕੰਮ ਹੈ, ਜਿਸ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਅਧੀਨ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।  ਮੀਟਿੰਗ ਦੌਰਾਨ ਯੂਨੀਅਨਾਂ ਦੇ ਨੁਮਾਇੰਦਿਆ ਵੱਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਪੰਜਾਬ ਨੂੰ ਸਵੱਛਤਾ ਅਭਿਆਨ ਵਿੱਚ ਪਹਿਲੇ ਨੰਬਰ ਤੇ ਲੈ ਕੇ ਆਉਣ ਲਈ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ।
ਮੀਟਿੰਗ ਵਿੱਚ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਨ ਤੋਂ ਬਾਅਦ ਮੰਤਰੀ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜੋ ਵੀ ਜਾਇਜ਼ ਮੰਗਾਂ ਸਬੰਧੀ ਸਥਾਨਕ ਸਰਕਾਰਾ ਵਿਭਾਗ ਦੇ ਪੱਧਰ ਤੇ ਫੈਸਲਾ ਲਿਆ ਜਾਣਾ ਹੈ, ਉਨਾਂ ਮੰਗਾਂ ਸਬੰਧੀ ਜਲਦ ਤੋ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ।

You May Also Like

More From Author

+ There are no comments

Add yours