ਉਰਦੂ ਆਮੋਜ਼ ਸਿਖਲਾਈ ਸੈਸ਼ਨ ਦੀ ਸ਼ੁਰੂਆਤ 1 ਜਨਵਰੀ ਤੋਂ

1 min read

-ਦਾਖ਼ਲੇ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 29 ਦਸੰਬਰ : ਜ਼ਿਲ੍ਹਾ ਭਾਸ਼ਾ ਦਫ਼ਤਰ

ਪਟਿਆਲਾ, 22 ਦਸੰਬਰ:

ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਮਾਂ-ਬੋਲੀ ਪੰਜਾਬੀ ਦੇ ਨਾਲ-ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਲੜੀ ਤਹਿਤ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ ‘ਉਰਦੂ ਆਮੋਜ਼’ ਸਿਖਲਾਈ ਸੈਸ਼ਨ ( ਜਨਵਰੀ-ਜੂਨ, 2024) ਇੱਕ ਜਨਵਰੀ, 2024 ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ‘ਉਰਦੂ ਆਮੋਜ਼’ ਸਿਖਲਾਈ ਦੇ ਸੈਸ਼ਨ ਦੀ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਯਕਮੁਸ਼ਤ 500/- ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਅਤੇ ਜਮਾਤ ਦਾ ਸਮਾਂ ਰੋਜ਼ਾਨਾ ਸ਼ਾਮ 5.00 ਵਜੇ ਤੋਂ 6.00 ਵਜੇ ਤੱਕ 1 ਘੰਟੇ ਦਾ ਹੋਵੇਗਾ। ਇਸ ਦੌਰਾਨ ਉਹਨਾਂ ਕਿਹਾ ਕਿ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ।
ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਦੇ ਅਧਿਕਾਰੀ ਅਤੇ ਕਰਮਚਾਰੀ ਵੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦੇ ਹਨ। ‘ਉਰਦੂ ਆਮੋਜ਼’ ਦੀ ਸਿਖ਼ਲਾਈ ਲਈ ਦਾਖ਼ਲਾ ਫਾਰਮ ਭਰਨ ਦੀ ਆਖਰੀ ਮਿਤੀ 29 ਦਸੰਬਰ, 2023 ਰੱਖੀ ਗਈ ਹੈ। ਦਾਖ਼ਲਾ ਲੈਣ ਦੇ ਚਾਹਵਾਨ ਜ਼ਿਲ੍ਹਾ ਭਾਸ਼ਾ ਦਫ਼ਤਰ, ਸ਼ੇਰਾਂ ਵਾਲਾ ਗੇਟ, ਪਟਿਆਲਾ ਤੋਂ ਕਿਸੇ ਵੀ ਕੰਮਕਾਜ ਵਾਲੇ ਦਿਨ ਪ੍ਰਾਪਤ ਕਰ ਸਕਦੇ ਹਨ। ਦਾਖ਼ਲਾ ਫ਼ਾਰਮ ਭਰਨ ਉਪਰੰਤ 29 ਦਸੰਬਰ, 2023 ਤੱਕ ਦਫ਼ਤਰ ਵਿਖੇ ਦਸਤੀ ਰੂਪ ਵਿੱਚ ਜਮ੍ਹਾਂ ਕਰਵਾਏ ਜਾ ਸਕਦੇ ਹਨl

You May Also Like

More From Author

+ There are no comments

Add yours