ਪਟਿਆਲਾ, 27 ਦਸੰਬਰ:
ਮੌਸਮ ਵਿਭਾਗ ਵਲੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ‘ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਜਾਰੀ ਕੀਤਾ ਗਿਆ ਹੈ। ਜਿਸ ਕਰਕੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਰਹਿ ਸਕਦੀ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ‘ਚ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਮੌਸਮ ਵਿਭਾਗ ਦੀ ਚਿਤਾਵਨੀ ਦੇ ਚਲਦਿਆਂ ਸੜਕਾਂ ‘ਤੇ ਜਾਂਦੇ ਸਮੇਂ ਕਿਸੇ ਵੀ ਤਰ੍ਹਾਂ ਦੇ ਹਾਦਸਿਆਂ ਤੋਂ ਬਚਣ ਲਈ ਖਾਸ ਧਿਆਨ ਰੱਖਿਆ ਜਾਵੇ।
+ There are no comments
Add yours