ਡਿਪਟੀ ਕਮਿਸ਼ਨਰ ਦਫ਼ਤਰ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

1 min read

-ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਨਵਾਂ ਸਾਲ
-ਡਿਪਟੀ ਕਮਿਸ਼ਨਰ ਵੱਲੋਂ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ
ਪਟਿਆਲਾ, 1 ਜਨਵਰੀ:
ਨਵੇਂ ਵਰ੍ਹੇ 2024 ਦੀ ਆਮਦ ਮੌਕੇ ਹਰ ਸਾਲ ਦੀ ਤਰ੍ਹਾਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਉਪਰੰਤ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਇੰਦਰਪਾਲ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਸਟਾਫ਼ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸੱਦਾ ਦਿੱਤਾ ਕਿ ਜਿਸ ਤਰ੍ਹਾਂ ਸਮੂਹ ਸਟਾਫ਼ ਨੇ ਪਿਛਲੇ ਵਰ੍ਹੇ ‘ਚ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਈ, ਇਸ ਨਵੇਂ ਵਰ੍ਹੇ ‘ਚ ਵੀ ਸਾਰੇ ਮੁਲਾਜਮ ਆਪਣੇ ਫ਼ਰਜ਼ ਅਤੇ ਸੌਂਪੀ ਗਈ ਡਿਊਟੀ ਸਮਰਪਣ ਭਾਵਨਾਂ ਨਾਲ ਨਿਭਾਉਣ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ, ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ, ਨਵੇਂ ਵਰ੍ਹੇ ‘ਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ।
ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਪਟਿਆਲਾ ਡਾ. ਇਸਮਤ ਵਿਜੇ ਸਿੰਘ, ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਬੀਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਸਮੇਤ ਵੱਡੀ ਗਿਣਤੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।

ਫੋਟੋ ਕੈਪਸ਼ਨ-ਨਵੇਂ ਵਰ੍ਹੇ ਦੀ ਆਮਦ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਬਦ ਕੀਰਤਨ ਸਰਵਣ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਡਾ. ਇਸਮਤ ਵਿਜੈ ਸਿੰਘ, ਕ੍ਰਿਪਾਲਬੀਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ।
ਫੋਟੋ ਕੈਪਸ਼ਨ-ਨਵੇਂ ਵਰ੍ਹੇ ਦੀ ਆਮਦ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਰਦਾਸ ‘ਚ ਸ਼ਾਮਲ ਹੁੰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਡਾ. ਇਸਮਤ ਵਿਜੈ ਸਿੰਘ, ਕ੍ਰਿਪਾਲਬੀਰ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ।

You May Also Like

More From Author

+ There are no comments

Add yours