ਪਟਿਆਲਾ, 30 ਦਸੰਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 2 ਜਨਵਰੀ 2024 ਤੋਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ ‘ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ‘ਚ 2 ਜਨਵਰੀ ਤੋਂ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।
+ There are no comments
Add yours