67ਵੀਆਂ ਨੈਸ਼ਨਲ ਸਕੂਲ ਖੇਡਾਂ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲੇ ਪਟਿਆਲਾ ਵਿਖੇ 6 ਜਨਵਰੀ ਤੋਂ

1 min read

ਡਾ: ਬਲਬੀਰ ਸਿੰਘ ਸਿਹਤ ਮੰਤਰੀ ਕਰਨਗੇ ਮਲਟੀਪਰਪਜ਼ ਸਕੂਲ ਵਿਖੇ ਟੂਰਨਾਮੈਂਟ ਦਾ ਉਦਘਾਟਨ

ਪਟਿਆਲਾ, 5 ਜਨਵਰੀ:
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਸਪੋਰਟਸ ਬ੍ਰਾਂਚ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ  ਦੇ ਸਹਿਯੋਗ ਨਾਲ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਦੀ ਸਰਪ੍ਰਸਤੀ ਅਧੀਨ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕਿਆਂ ਦੀਆਂ ਅੰਡਰ-19 ਟੀਮਾਂ ਦੇ ਮੁਕਾਬਲੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਪਟਿਆਲਾ ਵਿਖੇ 6 ਜਨਵਰੀ ਤੋਂ ਸ਼ੁਰੂ ਹੋ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਦੱਸਿਆ ਕਿ 6 ਜਨਵਰੀ ਨੂੰ ਖੇਡਾਂ ਦਾ ਉਦਘਾਟਨ ਡਾ: ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਕਰਨਗੇ। ਇਸ ਮੌਕੇ ਭਾਰਤ ਦੇ ਵੱਖ ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਟੀਮਾਂ ਭਾਗ ਲੈ ਰਹੀਆਂ ਹਨ। 67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਉਦਘਾਟਨ ਸਮਾਰੋਹ ਦੌਰਾਨ ਖਿਡਾਰੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਪਟਿਆਲਾ ਦੇ ਸਕੂਲਾਂ ਵੱਲੋਂ ਪੰਜਾਬੀ ਸੱਭਿਆਚਾਰ ਦਾ ਪ੍ਰਦਰਸ਼ਨ ਕਰਨ ਲਈ ਪੰਜਾਬੀ ਲੋਕ ਨਾਚ ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਦੀ ਤਿਆਰੀ ਲਈ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।
ਇਸ ਮੌਕੇ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ, ਦਲਜੀਤ ਸਿੰਘ ਸਪੋਰਟਸ ਅਫ਼ਸਰ, ਨਰਿੰਦਰ ਸਿੰਘ, ਵਿਜੈ ਕਪੂਰ, ਰਾਜ ਕੁਮਾਰ, ਜੱਗਾ ਸਿੰਘ,  ਜੀਵਨ ਕੁਮਾਰ, ਅਮਰਜੋਤ ਸਿੰਘ, ਹਰਪ੍ਰੀਤ ਸਿੰਘ,  ਜਸਪਾਲ ਸਿੰਘ,  ਮਨੋਹਰ ਲਾਲ ਸਿੰਗਲਾ, ਕਰਮਜੀਤ ਕੌਰ,  ਅਮਿਤ ਕੁਮਾਰ, ਵਿਕਰਮਜੀਤ ਸਿੰਘ, ਰਾਜਿੰਦਰ ਸਿੰਘ ਚਾਨੀ, ਹਰਿੰਦਰ ਗਰੇਵਾਲ, ਅਮਰਿੰਦਰ ਸਿੰਘ ਬਾਬਾ, ਜਗਜੀਤ ਸਿੰਘ ਵਾਲੀਆ ਅਤੇ ਵੱਖੋ-ਵੱਖ ਕਮੇਟੀਆਂ ਦੇ ਮੈਂਬਰ ਅਧਿਆਪਕ ਵੀ ਮੌਜੂਦ ਸਨ।

You May Also Like

More From Author

+ There are no comments

Add yours