ਪਟਿਆਲਾ, 8 ਜਨਵਰੀ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ,ਪਟਿਆਲਾ ਵੱਲੋਂ ਮਿਤੀ 9 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ10ਵਜੇ ਤੋਂ ਦੁਪਹਿਰ2ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਹੈਲਥ ਕੇਅਰ ਕੰਪਨੀ ਵੱਲੋਂ ਡਰਾਈਵਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 9 ਜਨਵਰੀ 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਹੈਲਥ ਕੇਅਰ ਕੰਪਨੀ ਵੱਲੋਂ ਡਰਾਈਵਰ ਦੀਆਂ 100 ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ (ਕੇਵਲ ਲੜਕੇ)ਜਿਨ੍ਹਾਂ ਦੀ ਵਿੱਦਿਅਕ ਯੋਗਤਾ 10ਵੀਂ ਪਾਸ ਅਤੇ ਉਮਰ 20-35 ਸਾਲ ਹੋਵੇ,ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ,ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 9 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ।
ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
+ There are no comments
Add yours