67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਵਿੱਚ ਨਾਕ-ਆਉਟ ਮੈਚ 9 ਜਨਵਰੀ ਤੋਂ

1 min read

ਭਲਕੇ 16 ਟੀਮਾਂ ਪ੍ਰੀ-ਕੁਆਰਟਰ ਫਾਈਨਲ ਨਾਕ-ਆਉਟ ਮੈਚ ਖੇਡਣਗੀਆਂ
ਪਟਿਆਲਾ 8 ਜਨਵਰੀ:
ਪਟਿਆਲਾ ਵਿਖੇ ਚਲ ਰਹੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਜੋ ਦੇ ਲੀਗ ਮੈਚਾਂ ਵਿੱਚ ਵੱਖ ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ 30 ਯੂਨਿਟਾਂ ਨੇ ਭਾਗ ਲਿਆ। ਪ੍ਰੀ ਕੁਆਰਟਰ ਫਾਈਨਲ ਮੈਚ 9 ਜਨਵਰੀ ਨੂੰ ਖੇਡੇ ਜਾਣਗੇ।
ਪੰਜਾਬ ਦੀ ਟੀਮ ਆਪਣੇ ਦੋਵੇਂ ਲੀਗ ਮੈਚ ਜਿੱਤ ਕੇ ਪ੍ਰੀ-ਕੁਆਰਟਰ ਫਾਈਨਲ ਵਿੱਚ ਦਾਖਲ ਹੋ ਚੁੱਕੀ ਹੈ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਡਾ: ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਵਿਖੇ ਡੀਈਓ ਹਰਿੰਦਰ ਕੌਰ ਦੀ ਦੇਖ ਰੇਖ ਵਿੱਚ ਕਰਵਾਏ ਜਾ ਰਹੇ 67ਵੇਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਟੂਰਨਾਮੈਂਟ ਦੌਰਾਨ ਸ਼ਹਿਰ ਅਤੇ ਇਲਾਕੇ ਦੀਆਂ ਸਤਿਕਾਰਤ ਸ਼ਖਸ਼ੀਅਤਾਂ ਵੱਖ ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਆਏ ਖਿਡਾਰੀਆਂ ਦਾ ਹੌਸਲਾ ਵਧਾ ਰਹੀਆਂ ਹਨ। ਇਸ ਲਈ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਖੇਡਾਂ ਨੂੰ ਨਿਰਵਿਘਨ ਚਲਾਉਣ ਲਈ ਕਾਰਜ ਕੀਤੇ ਜਾ ਰਹੇ ਹਨ। ਹਰਮਨਦੀਪ ਕੌਰ ਸੈਂਕਸ਼ਨ ਅਫ਼ਸਰ ਨੇ ਪੂਰੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਦੱਸਿਆ ਕਿ ਖਿਡਾਰੀਆਂ ਅਤੇ ਉਹਨਾਂ ਦੇ ਸਹਿਯੋਗੀ ਸਟਾਫ ਲਈ ਖਾਣੇ, ਰਹਿਣ ਅਤੇ ਖੇਡ ਸਹੂਲਤਾਂ ਦੇਣ ਲਈ ਵੱਖ-ਵੱਖ ਪ੍ਰਿੰਸੀਪਲਾਂ ਅਤੇ ਹੈਡ ਮਾਸਟਰਾਂ ਦੇ ਅਧੀਨ ਟੀਮਾਂ ਬਣਾਈਆਂ ਹੋਈਆਂ ਹਨ।
ਇਸ ਮੌਕੇ ਪ੍ਰੋ ਤਰਲੋਕ ਸਿੰਘ ਸੰਧੂ ਓਲੰਪੀਅਨ ਮਾਸਕੋ 1980 ਵੀ ਉਚੇਚੇ ਤੌਰ ਤੇ ਬਾਸਕਟਬਾਲ ਦੇ ਮੈਚ ਖੇਡਣ ਲਈ ਪਹੁੰਚੇ ਅਤੇ ਖਿਡਾਰੀਆਂ ਨੂੰ ਤਨੋ-ਮਨੋਂ ਖੇਡ ਦਾ ਸਤਿਕਾਰ ਕਰਦਿਆਂ ਖੇਡਣ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਿਮਾਂਸ਼ੂ ਸ਼ੁਕਲਾ ਆਬਜ਼ਰਵਰ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ, ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਪਟਿਆਲਾ, ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ, ਹੈਡ ਮਾਸਟਰ ਪ੍ਰਿਥੀ ਸਿੰਘ, ਜਸਵੀਰ ਸਿੰਘ ਬਾਸਕਟਬਾਲ ਕੋਚ, ਜਰਨੈਲ ਸਿੰਘ, ਜਗਜੀਤ ਸਿੰਘ ਵਾਲੀਆ, ਪ੍ਰਿੰਸੀਪਲ ਵਿਕਰਮਜੀਤ ਸਿੰਘ, ਜੀਵਨ ਕੁਮਾਰ, ਅਮਰਜੋਤ ਸਿੰਘ,  ਰਾਜਿੰਦਰ ਸਿੰਘ ਚਾਨੀ, ਪ੍ਰਿਤਪਾਲ ਸਿੰਘ ਸੰਗਰੂਰ, ਅਮਰਿੰਦਰ ਸਿੰਘ ਬਾਬਾ, ਹਰੀਸ਼ ਕੁਮਾਰ, ਪ੍ਰਵੇਸ਼ ਕੁਮਾਰ, ਰਾਜਿੰਦਰ ਸਿੰਘ ਖਹਿਰਾ ਅਤੇ ਟੂਰਨਾਮੈਂਟ ਲਈ ਕਾਰਜ ਕਰ ਰਹੀਆਂ ਵੱਖੋ-ਵੱਖ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਵੀ ਮੌਜੂਦ ਰਹੇ।

You May Also Like

More From Author

+ There are no comments

Add yours