ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੇ ਕੰਮ ਦਾ ਲਿਆ ਜਾਇਜ਼ਾ

1 min read

-ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਨੂੰ ਹਦਾਇਤਾਂ

-ਸਕੂਲ ਹੈਲਥ ਪ੍ਰੋਗਰਾਮ ਤਹਿਤ 1 ਲੱਖ 20 ਹਜ਼ਾਰ ਵਿਦਿਆਰਥੀਆਂ ਦੀ ਕੀਤੀ ਸਿਹਤ ਜਾਂਚ

ਪਟਿਆਲਾ, 12 ਜਨਵਰੀ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਮਹੀਨੇ ਜਾਰੀ ਕੀਤੀਆਂ ਹਦਾਇਤਾਂ ਉਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਹਰੇਕ ਸਿਹਤ ਸਕੀਮ ਰਾਹੀਂ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਸਮਾਂਬੱਧ ਕਰੇ ਤਾਂ ਜੋ ਕੰਮ ਦੇ ਹੋਰ ਬਿਹਤਰ ਨਤੀਜੇ ਸਾਹਮਣੇ ਆ ਸਕਣ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਦੇਸ਼ ਦਿੱਤੇ।
ਸਾਕਸ਼ੀ ਸਾਹਨੀ ਨੇ ਮੀਟਿੰਗ ਦੌਰਾਨ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਸਕੂਲ ਵਿੱਚ ਪੜਦੇ ਛੋਟੇ ਬੱਚਿਆਂ ਦੀ ਸਿਹਤ ਜਾਂਚ ਕਰਨ ਅਤੇ ਸਹੀ ਸਮੇਂ ਟੀਕਾਕਰਨ ਕਰਵਾਉਣ ਲਈ ਮਾਤਾ-ਪਿਤਾ ਨੂੰ ਜਾਗਰੂਕ ਦੀ ਹਦਾਇਤ ਕੀਤੀ। ਇਸ ਮੌਕੇ ਸਰਕਾਰੀ ਮਾਤਾ ਕੁਸ਼ਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜੇ.ਪੀ. ਸਿੰਘ ਨੇ ਦੱਸਿਆ ਕਿ ਸਕੂਲ ਹੈਲਥ ਪ੍ਰੋਗਰਾਮ ਤਹਿਤ 1 ਲੱਖ 20 ਹਜ਼ਾਰ 801 ਵਿਦਿਆਰਥੀਆਂ ਦੀ ਸਿਹਤ ਜਾਂਚ ਕੀਤੀ ਗਈ ਹੈ ਤੇ 1351 ਵਿਦਿਆਰਥੀਆਂ ਨੂੰ ਐਨਕਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।
ਕੈਪਸ਼ਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

You May Also Like

More From Author

+ There are no comments

Add yours