ਪਟਿਆਲਾ, 16 ਜਨਵਰੀ:
ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਦੀ ਦੇਖ-ਰੇਖ ਹੇਠ ਕੇਂਦਰੀ ਜੇਲ੍ਹ, ਪਟਿਆਲਾ ਅਤੇ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿਖੇ ਸਿਹਤ ਵਿਭਾਗ ਅਤੇ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ। ਕੇਂਦਰੀ ਜੇਲ੍ਹ, ਪਟਿਆਲਾ ਅਤੇ ਓਪਨ ਏਅਰ ਜੇਲ੍ਹ, ਨਾਭਾ ਵਿੱਚ ਲਗਾਏ ਗਏ ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਕੁੱਲ 269 ਜੇਲ੍ਹ ਵਿੱਚ ਬੰਦ ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਗਈ।
ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਏ.ਡੀ.ਆਰ ਸੈਂਟਰ, ਜ਼ਿਲ੍ਹਾ ਕਚਹਿਰੀ ਕੰਪਲੈਕਸ ਪਟਿਆਲਾ ਵਿਖੇ ਇੱਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਮਾਨੀ ਅਰੋੜਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ -ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਅਤੇ ਰਾਜਨ ਵਰਮਾ, ਪੈਨਲ ਐਡਵੋਕੇਟ ਵੱਲੋਂ ਉਥੇ ਆਏ ਲੋਕਾਂ ਨੂੰ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ, ਨਾਲਸਾ ਕੰਪਨਸੇਸ਼ਨ ਸਕੀਮ ਫਾਰ ਵੂਮੈਨ ਵਿਕਟਿਮਜ਼/ਸਰਵਾਈਵਰਸ ਆਫ ਸੈਕਸੂਅਲ ਅਸਾਲਟ/ਹੋਰ ਜੁਰਮ, 2018, ਮੁਫਤ ਕਾਨੂੰਨੀ ਸੇਵਾਵਾਂ ਅਤੇ ਆਉਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਲਗਾਏ ਮੈਡੀਕਲ ਕੈਂਪ
ਇਸ ਮੌਕੇ ਮਾਨੀ ਅਰੋੜਾ ਨੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਲੋੜਵੰਦ ਵਿਅਕਤੀ ਨਿੱਜੀ ਤੌਰ ‘ਤੇ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫ਼ੋਨ ਨੰਬਰ 0175-2306500 ‘ਤੇ ਸੰਪਰਕ ਕਰ ਸਕਦੇ ਹਨ।
+ There are no comments
Add yours