ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਸਕੂਲ ਖੇਡਾਂ ’ਚ ਕਾਂਸੀ ਦਾ ਮੈਡਲ ਜਿੱਤਿਆ

1 min read

ਸਕੂਲ ਦੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਕੇ ਚੰਗੇ ਨਤੀਜੇ ਮਿਲੇ

ਪਟਿਆਲਾ 20 ਜਨਵਰੀ:
ਸ਼ਹੀਦ ਉੱਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਦੀਆਂ ਦੋ ਵਿਦਿਆਰਥਣਾਂ ਨੇ ਨੈਸ਼ਨਲ ਸਕੂਲ ਖੇਡਾਂ 2023-24 ਦੇ ਸਾਫਟਬਾਲ ਟੀਮ ਵਿੱਚ ਸ਼ਾਮਿਲ ਹੋ ਕੇ ਪੰਜਾਬ ਲਈ ਕਾਂਸੇ ਦਾ ਮੈਡਲ ਜਿੱਤਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਉੱਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਦੇ ਹੈੱਡ ਮਾਸਟਰ ਬੀਰਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਰਾਜਸਥਾਨ ਦੇ ਬੀਕਾਨੇਰ ਸ਼ਹਿਰ ਵਿਖੇ ਹੋਏ ਨੈਸ਼ਨਲ ਸਕੂਲ ਖੇਡਾਂ 2023-24 ਸਾਫਟਬਾਲ ਟੂਰਨਾਮੈਂਟ ਵਿੱਚ ਪੰਜਾਬ ਨੇ ਕਾਂਸੇ ਦਾ ਮੈਡਲ ਜਿੱਤਣ ਵਾਲੀ ਟੀਮ ਵਿੱਚ ਸ਼ਹੀਦ ਉੱਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਦੀਆਂ ਦੋ ਵਿਦਿਆਰਥਣਾਂ ਜਸਮੀਨ ਕੌਰ (ਨੌਵੀਂ) ਪੁੱਤਰੀ ਹਰਮੀਤ ਸਿੰਘ ਅਤੇ ਪ੍ਰਭਜੋਤ ਕੌਰ (ਦਸਵੀਂ) ਪੁੱਤਰੀ ਹਰਜੀਤ ਸਿੰਘ ਵੀ ਸ਼ਾਮਲ ਸਨ।
ਮੈਡਲ ਜਿੱਤਣ ਉਪਰੰਤ ਸਕੂਲ ਵਿੱਚ ਪਹੁੰਚਣ ‘ਤੇ ਪਿੰਡ ਵਾਸੀਆਂ, ਸਕੂਲ ਦੇ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੇ ਵੀ ਵਿਦਿਆਰਥਣਾਂ ਅਤੇ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਗੌਰਵ ਡੀਪੀਈ ਨੂੰ ਮੁਬਾਰਕਬਾਦ ਦਿੱਤੀ। ਹੈੱਡ ਮਾਸਟਰ ਬੀਰਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਹਰਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਨੇ ਵੀ ਸ਼ਹੀਦ ਉੱਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਵਿਦਿਆਰਥਣਾਂ, ਸਕੂਲ ਮੁਖੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

You May Also Like

More From Author

+ There are no comments

Add yours