-ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਸੁਧਾਈ ਮਗਰੋਂ ਅੰਤਿਮ ਪ੍ਰਕਾਸ਼ਨਾ ਹੋਈ
-ਜ਼ਿਲ੍ਹੇ ‘ਚ ਵੋਟਰਾਂ ਦੀ ਗਿਣਤੀ 14,98,280 ਹੋਈ
ਪਟਿਆਲਾ, 22 ਜਨਵਰੀ:
ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਸੁਧਾਈ ਬਾਅਦ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ‘ਤੇ ਅੰਤਿਮ ਪ੍ਰਕਾਸ਼ਨਾ ਬਾਅਦ ਵੋਟਰ ਸੂਚੀਆਂ ਅਤੇ ਵੋਟਾਂ ਦੀਆਂ ਸੀ.ਡੀਜ਼ ਅੱਜ ਪਟਿਆਲਾ ਦੇ ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਨੇ ਜ਼ਿਲ੍ਹੇ ‘ਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ।
ਸਹਾਇਕ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਇਸ ਸਪੈਸ਼ਲ ਸਮਰੀ ਸੁਧਾਈ ਦੌਰਾਨ ਨਵੀਆਂ ਬਣੀਆਂ ਵੋਟਾਂ, ਕੱਟੀਆਂ ਗਈਆਂ ਵੋਟਾਂ ਅਤੇ ਸੁਧਾਈ ਬਾਅਦ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ਨਾਭਾ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਸਨੌਰ, ਪਟਿਆਲਾ, ਸਮਾਣਾ ਅਤੇ ਸ਼ੁਤਰਾਣਾ ਵਿੱਚ ਹੁਣ ਕੁਲ ਵੋਟਰਾਂ ਦੀ ਗਿਣਤੀ 14 ਲੱਖ 98 ਹਜ਼ਾਰ 280 ਹੈ। ਇਨ੍ਹਾਂ ਵਿੱਚ 7 ਲੱਖ 83 ਹਜ਼ਾਰ 227 ਮਰਦ, 7 ਲੱਖ 14 ਹਜ਼ਾਰ 996 ਮਹਿਲਾ ਅਤੇ 57 ਟਰਾਂਸਜੈਂਡਰ ਵੋਟਰ ਹਨ।
ਰਵਿੰਦਰ ਸਿੰਘ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ 2024 ਵਿੱਚ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਹਰੇਕ ਨੌਜਵਾਨ ਜਿਸ ਦੀ ਉਮਰ 18 ਸਾਲ ਜਾਂ ਵੱਧ ਹੈ, ਦਾ ਨਾਮ ਲਾਜ਼ਮੀ ਤੌਰ ਤੇ ਫੋਟੋ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਵਾਉਣ ਅਤੇ ਇਨ੍ਹਾਂ ਦੀ ਭਾਰਤ ਦੇ ਲੋਕਤੰਤਰ ਵਿੱਚ 100 ਪ੍ਰਤੀਸ਼ਤ ਸਮੂਲੀਅਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਸਾਲ ਵਿੱਚ ਚਾਰ ਯੋਗਤਾ ਮਿਤੀਆਂ ਨਿਰਧਾਰਤ ਕੀਤੀਆਂ ਗਈਆਂ ਹਨ: 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਜਿਸ ਅਨੁਸਾਰ ਹੁਣ ਅਗਲੀ ਯੋਗਤਾ ਮਿਤੀ 1 ਅਪ੍ਰੈਲ 2024 ਹੈ।
ਮੀਟਿੰਗ ਵਿੱਚ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਆਪਣੇ- ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਕਿਹਾ ਗਿਆ। ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਵੱਲੋਂ ਸ਼੍ਰੀ ਮਹਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਸੁਖਵਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਵੱਲੋਂ ਸ਼੍ਰੀ ਰਜਿੰਦਰ ਮੋਹਨ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸ਼੍ਰੀ ਬਲਦੇਵ ਸਿੰਘ ਮਹਿਰਾ ਤੋਂ ਇਲਾਵਾ ਚੋਣ ਤਹਿਸੀਲਦਾਰ ਸ਼੍ਰੀ ਰਾਮ ਜੀ ਲਾਲ ਹਾਜ਼ਰ ਸਨ।
+ There are no comments
Add yours