ਕੇਜਰੀਵਾਲ ਤੇ ਭਗਵੰਤ ਮਾਨ ਭਲਕੇ ਚੰਡੀਗੜ੍ਹ ਵਿਚ ਦੇਣਗੇ ਧਰਨਾ

1 min read

ਚੰਡੀਗੜ੍ਹ, 31 ਜਨਵਰੀ (ਆਪਣਾ ਪੰਜਾਬੀ ਡੈਸਕ):

ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਖ਼ਿਲਾਫ਼ ਅੱਜ ਇਥੇ ਸੈਕਟਰ-17 ਵਿੱਚ ਥਾਣੇ ਦੇ ਬਾਹਰ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪਾਰਟੀਆਂ ਨੇ ਮੇਅਰ ਚੋਣ ਦੇ ਪ੍ਰੀਜ਼ਾਈਡਿੰਗ ਅਫਸਰ ਵਿਰੁੱਧ ਪੁਲਿਸ ਕੇਸ ਦਰਜ ਕਰਨ ਦੀ ਮੰਗ ਕੀਤੀ।

ਅੱਜ ਆਪ ਤੇ ਕਾਂਗਰਸ ਦੇ ਕੌਂਸਲਰ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਪ੍ਰੀਜ਼ਾਈਡਿੰਗ ਅਫਸਰ ਵਿਰੁੱਧ ਸ਼ਿਕਾਇਤ ਦੇਣ ਲਈ ਪਹੁੰਚੇ ਸਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਅਤੇ ਚੰਡੀਗੜ੍ਹ ਆਪ ਦੇ ਇੰਚਾਰਜ ਐੱਸਐੱਸ ਆਹਲੂਵਾਲੀਆ ਵੀ ਮੌਜੂਦ ਸਨ।

You May Also Like

More From Author

+ There are no comments

Add yours