-ਵਿਦਿਆਰਥੀਆਂ ਲਈ ਰਾਹ ਦਸੇਰਾ ਸਾਬਤ ਹੋਵੇਗਾ ਮਿਲਟਰੀ ਇਤਿਹਾਸ-ਸ਼ੌਕਤ ਅਹਿਮਦ ਪਰੈ
-ਪੰਜਾਬੀ ਵੀਰ ਗਾਥਾਵਾਂ ਤੇ ਯੂਕਰੇਨ, ਇਜ਼ਰਾਇਲ-ਹਮਾਸ ਜੰਗ ਬਾਰੇ ਫ਼ੌਜੀ ਮਾਹਰਾਂ ਦੀ ਪੈਨਲ ਚਰਚਾ
-ਗੈਲੈਂਟਰੀ ਅਵਾਰਡ ਜੇਤੂ ਫ਼ੌਜੀ ਅਧਿਕਾਰੀਆਂ ਨਾਲ ‘ਸੰਵਾਦ’ ਵੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਰਿਹਾ
-ਫ਼ੌਜੀ ਟੈਂਕਾਂ, ਤੋਪਾਂ ਤੇ ਹਥਿਆਰਾਂ ਸਮੇਤ ਜੰਗਜੂ ਕਲਾਵਾਂ, ਗਤਕਾ, ਤੀਰਅੰਦਾਜੀ, ਵਿੰਟੇਜ ਜੀਪਾਂ ਤੇ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਨੇ ਕੀਲੇ ਦਰਸ਼ਕ
ਪਟਿਆਲਾ, 2 ਫਰਵਰੀ:
ਪਟਿਆਲਾ ਵਿਖੇ ਦੂਜੀ ਵਾਰ ਕਰਵਾਇਆ ਜਾ ਰਿਹਾ ਦੋ ਦਿਨਾਂ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਪੂਰੀ ਫ਼ੌਜੀ ਸ਼ਾਨੌ ਸੌਕਤ ਨਾਲ ਅੱਜ ਇੱਥੇ ਖ਼ਾਲਸਾ ਕਾਲਜ ਵਿਖੇ ਆਰੰਭ ਹੋ ਗਿਆ। ਇਸ ਫ਼ੌਜੀ ਸਾਹਿਤ ਮੇਲੇ ਦੇ ਉਦਘਾਟਨ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਕਿ ਮਿਲਟਰੀ ਇਤਿਹਾਸ ਦੇ ਰੂਬਰੂ ਹੋਣਾ ਸਾਡੇ ਨੌਜਵਾਨਾਂ ਤੇ ਵਿਦਿਆਰਥੀਆਂ ਲਈ ਰਾਹ ਦਸੇਰਾ ਸਾਬਤ ਹੋਵੇਗਾ।
ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਨੌਜਵਾਨਾਂ ਨੂੰ ਮਿਲਟਰੀ ਵੀਰ ਗਾਥਾਵਾਂ ਤੇ ਮਿਲਟਰੀ ਦੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਅਤੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਪਟਿਆਲਾ ਪ੍ਰਸ਼ਾਸਨ ਨੇ ਦੂਜੀ ਵਾਰ ਫ਼ੌਜੀ ਸਾਹਿਤ ਮੇਲਾ ਸਫ਼ਲਤਾ ਪੂਰਵਕ ਕਰਵਾਇਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫ਼ੌਜਾਂ ਦੇ ਇਤਿਹਾਸ ਤੋਂ ਵਾਕਫ਼ੀਅਤ ਹੋਣਾ ਸਾਡੀ ਅਸਲ ਜਿੰਦਗੀ ਨੂੰ ਵੀ ਪ੍ਰਭਾਵਤ ਕਰਦਾ ਹੈ, ਇਸ ਲਈ ਫ਼ੌਜ ਤੇ ਸੁਰੱਖਿਆ ਦੇ ਲਿਹਾਜ ਨਾਲ ਦੇਸ਼ ਤੇ ਦੁਨੀਆਂ ਵਿੱਚ ਕੀ ਵਾਪਰ ਰਿਹਾ ਹੈ, ਬਾਰੇ ਜਾਣਨ ਨਾਲ ਵਿਦਿਆਰਥੀਆਂ ਦੀ ਜਿੰਦਗੀ ਜਿਉਣ ਦਾ ਢੰਗ ਤੇ ਨਜ਼ਰੀਆ ਬਦਲੇਗਾ ਤੇ ਉਨ੍ਹਾਂ ਦੀ ਸ਼ਖ਼ਸੀਅਤ ਉਤੇ ਵੀ ਯਕੀਨੀ ਤੌਰ ‘ਤੇ ਚੰਗਾ ਪ੍ਰਭਾਵ ਪਾਵੇਗਾ।
ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਿਲਟਰੀ ਫੈਸਟੀਵਲ ਜ਼ਿਲ੍ਹਿਆਂ ਵਿੱਚ ਕਰਵਾਉਣ ਦੇ ਫੈਸਲੇ ਤਹਿਤ ਪਟਿਆਲਾ ਪ੍ਰਸ਼ਾਸਨ ਵੱਲੋਂ ਲਗਾਤਾਰ ਦੂਜੀ ਵਾਰ ਇਹ ਮੇਲਾ ਕਰਵਾਉਣਾ ਸ਼ਲਾਘਾਯੋਗ ਹੈ। ਫ਼ੌਜੀ ਜਰਨੈਲ ਸ਼ੇਰਗਿਲ ਨੇ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿੱਚ ਜਾ ਕੇ ਜਿੰਦਗੀ ਦੇ ਅਸਲ ਹੀਰੋ ਬਨਣ ਲਈ ਵੀ ਪ੍ਰੇਰਤ ਕੀਤਾ।
ਭਾਰਤੀ ਫ਼ੌਜ ਦੀ ਪਟਿਆਲਾ ਸਥਿਤ ਬਲੈਕ ਐਲੀਫੈਂਟ ਡਿਵੀਜਨ ਦੇ ਕਮਾਂਡਰ ਮੇਜਰ ਜਨਰਲ ਪੁਨੀਤ ਅਹੂਜਾ ਨੇ ਕਿਹਾ ਕਿ ਬਹਾਦਰੀ, ਵੀਰਤਾ ਤੇ ਕੁਰਬਾਨੀ ਦਾ ਜਜ਼ਬਾ ਪੰਜਾਬੀਆਂ ਦੇ ਖ਼ੂਨ ਵਿੱਚ ਹੈ। ਉਨ੍ਹਾਂ ਨੇ ਇਸ ਮਿਲਟਰੀ ਲਿਟਰੇਚਰ ਵਿਚ ਫੌਜੀ ਵੈਟਰਨ ਦੀ ਮੌਜੂਦਗੀ ਅਤੇ ਨੌਜ਼ਵਾਨਾਂ ਦੀ ਭਰਵੀਂ ਸ਼ਮੂਲੀਅਤ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫ਼ੌਜੀ ਇਤਿਹਾਸ ਦੇ ਸੰਦਰਭ ਵਿੱਚ ਪਟਿਆਲਾ ਇੱਕ ਖਾਸ ਸਥਾਨ ਰੱਖਦਾ ਹੈ।
ਇਸ ਮੌਕੇ ਜ਼ਿਲ੍ਹੇ ਨਾਲ ਸਬੰਧਤ 5 ਵੀਰ ਨਾਰੀਆਂ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਦੌਰਾਨ ਫ਼ੌਜੀ ਮਾਹਰਾਂ ਦੀ ਪੈਨਲ ਚਰਚਾ ਵਿੱਚ ਪੰਜਾਬੀ ਵਿੱਚ ਵੀਰ ਗਾਥਾਵਾਂ, ਵਿਸ਼ਵ ਪੱਧਰ ‘ਤੇ ਯੂਕਰੇਨ, ਇਜ਼ਰਾਇਲ, ਹਮਾਸ, ਦੀ ਰੈਡ ਸੀਅ-ਹਾਉਥੀ ਰੀਬੇਲਜ, ਪਾਕਿਸਤਾਨ-ਇਰਾਨ ਅਤੇ ਖੇਤਰੀ ਪੱਧਰ ‘ਤੇ ਚੀਨ, ਸਾਊਥ ਚੀਨ ਸੀਅ, ਮਾਲਦੀਵਜ ਤੇ ਤਾਇਵਾਨ ਸਬੰਧੀ ਵਿਸਥਾਰ ਵਿੱਚ ਨਕਸ਼ਿਆਂ ‘ਤੇ ਅਧਾਰਤ ਚਰਚਾ ਕੀਤੀ ਗਈ। ਇਸ ਵਾਰ ਵਿਸ਼ੇਸ਼ ਤੌਰ ‘ਤੇ ਕਰਵਾਏ ਗਏ ਸੰਵਾਦ ਪ੍ਰੋਗਰਾਮ ਵਿੱਚ ਬਹਾਦਰੀ ਪੁਰਸਕਾਰ ਜੇਤੂ ਫ਼ੌਜੀ ਅਧਿਕਾਰੀਆਂ ਸ਼ੌਰਿਆ ਚੱਕਰ ਜੇਤੂ ਲੈਫ. ਕਰਨਲ ਸੰਜੀਵ ਕੁਮਾਰ, ਸੈਨਾ ਮੈਡਲ ਜੇਤੂ ਮੇਜਰ ਪੰਕਜ ਕੁਮਾਰ, ਮੇਜਰ ਪ੍ਰਭੂਅੰਜਨ ਪਾਂਡੇ ਤੇ ਨਾਇਕ ਧਰਮਵੀਰ ਸਿੰਘ ਨਾਲ ਵਿਦਿਆਰਥੀ ਨੌਜਵਾਨਾਂ ਨੇ ਸੰਵਾਦ ਰਚਾਇਆ, ਜੋ ਕਿ ਵਿਸ਼ੇਸ ਖਿੱਚ ਦਾ ਕੇਂਦਰ ਰਿਹਾ।
ਜਦੋਂਕਿ ਫ਼ੌਜੀ ਟੈਂਕ, ਬੈਂਡ ਤੇ ਹੋਰ ਸਾਜੋ-ਸਮਾਨ ਸਮੇਤ ਜੰਗਜੂ ਕਲਾਵਾਂ ਗਤਕਾ ਤੇ ਵਿੰਟੇਜ ਜੀਪਾਂ, ਤੀਰਅੰਦਾਜੀ ਮੁਕਾਬਲੇ, ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ, ਐਨ.ਸੀ.ਸੀ. ਏਅਰ ਵਿੰਗ ਫਲਾਇਟ ਸਿਮੁਲੇਟਰ, ਏਅਰ ਕਰਾਫ਼ਟ ਦੇ ਮਾਡਲਾਂ ਸਮੇਤ ਵਿਦਿਆਰਥੀਆਂ ਲਈ ਫੌਜ, ਪੁਲਿਸ ਤੇ ਰੱਖਿਆ ਸੇਵਾਵਾਂ ‘ਚ ਭਰਤੀ ਹੋਣ ਲਈ ਆਰਮੀ ਭਰਤੀ ਅਫ਼ਸਰ ਦੇ ਦਫ਼ਤਰ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜਾਣਕਾਰੀ ਨੇ ਇਥੇ ਪੁੱਜੇ ਵੱਡੀ ਗਿਣਤੀ ਦਰਸ਼ਕਾਂ, ਸਕੂਲ, ਕਾਲਜਾਂ ਦੇ ਵਿਦਿਆਰਥੀਆਂ ਨੂੰ ਕੀਲਿਆ।
ਇਸ ਮੌਕੇ ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ, ਕਰਨਲ ਪੈਰੀ ਗਰੇਵਾਲ, ਕਰਨਲ ਰੁਸ਼ਨੀਰ ਸਿੰਘ ਚਹਿਲ, ਕਰਨਲ ਅਰੁਨ ਮਾਰਿਆ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ ਭਾਟੀਆ, ਆਰ.ਟੀ.ਏ. ਨਮਨ ਮਾਰਕੰਨ, ਤਹਿਸੀਲਦਾਰ ਲਾਰਸਨ ਸਿੰਗਲਾ, ਨਾਇਬ ਤਹਿਸੀਲਦਾਰ ਰਮਨਦੀਪ ਸਿੰਘ, ਡੀ.ਐਸ.ਪੀ. ਕਰਨੈਲ ਸਿੰਘ, ਕਰਨਲ ਆਰ.ਐਸ. ਚਹਿਲ, ਅਵਨੀਸ਼ ਸਰਮਾ, ਰਾਜੀਵ ਸ਼ਰਮਾ, ਕਮਾਂਡਰ ਰੋਹਿਤ ਕੌਸ਼ਿਕ, ਮੇਜਰ ਨਕੁਲ, ਟੀਨਾ ਗਰੇਵਾਲ, ਪ੍ਰੀਤ ਕੌਰ, ਰਿਤੂ ਜੈਨ, ਨਿਕੂ ਸੰਧੂ, ਕੋਮੋਡੋਰ ਐਮ.ਐਸ. ਸ਼ੇਰਗਿਲ ਤੇ ਧਰਮਪਤਨੀ ਪਰਨੀਤ ਕੌਰ ਸ਼ੇਰਗਿਲ, ਗੀਤ ਗਰੇਵਾਲ, ਲੁਕੇਸ਼ ਕੁਮਾਰ, ਸੁਖਦੇਵ ਸੈਣੀ, ਅੰਗਦ ਸਿੰਘ, ਕਨਿਸ਼ਕ ਮਹਿਤਾ, ਇਸ਼ਾਨ ਸਿੰਘ, ਤਨਿਸ਼ ਜੈਨ, ਪੰਜਾਬੀ ਯੂਨੀਵਰਸਿਟੀ ਦੇ ਡਿਫੈਂਸ ਸਟੱਡੀਜ
ਵਿਭਾਗ ਦੇ ਵਲੰਟੀਅਰਾਂ ਦੀ ਟੀਮ, ਐਨ.ਸੀ.ਸੀ., ਆਰਮੀ ਯੂਨਿਟ, ਆਈ.ਟੀ.ਬੀ.ਪੀ. ਤੇ ਪਟਿਆਲਾ ਪੁਲਿਸ ਨੇ ਇਸ ਫੈਸਟੀਵਲ ਨੂੰ ਨੇਪਰੇ ਚਾੜਨ ਲਈ ਯੋਗਦਾਨ ਪਾਇਆ।ਇਸ ਮੌਕੇ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਫੌਜ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਸਮੇਤ ਪਟਿਆਲਾ ਦੇ ਵਸਨੀਕਾਂ ਨੇ ਵੀ ਹਿੱਸਾ ਲਿਆ।
+ There are no comments
Add yours