ਪਟਿਆਲਾ, 7 ਫਰਵਰੀ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ ਜ਼ਿਲ੍ਹੇ ਦੇ ਕੁੱਲ 593 ਲਾਭਪਾਤਰੀਆਂ ਨੂੰ 3 ਕਰੋੜ 02 ਲੱਖ 43 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਲਈ ਜਾਰੀ ਕੀਤੀ ਗਈ ਰਾਸ਼ੀ ਵਿੱਚ ਅਨੁਸੂਚਿਤ ਜਾਤੀਆਂ ਲਈ 1 ਕਰੋੜ 46 ਲੱਖ 37 ਹਜ਼ਾਰ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 1 ਕਰੋੜ 56 ਲੱਖ 06 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 3 ਕਰੋੜ 02 ਲੱਖ 43 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਵਿੱਚ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 1 ਕਰੋੜ 46 ਲੱਖ 37 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਦਾ ਲਾਭ ਜ਼ਿਲ੍ਹੇ ਦੇ 287 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ। ਇਸੇ ਤਰ੍ਹਾਂ ਪਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀਆਂ ਲਈ 1 ਕਰੋੜ 56 ਲੱਖ 06 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ਵਿੱਚ ਜ਼ਿਲ੍ਹੇ ਦੇ 306 ਪਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀ ਕਵਰ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਲੜਕੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪਛੜੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੌਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।
+ There are no comments
Add yours