ਪਟਿਆਲਾ, 7 ਫਰਵਰੀ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਰਵਰੀ/ਮਾਰਚ 2024 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 13 ਫਰਵਰੀ 2024 ਤੋਂ 30 ਮਾਰਚ 2024 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫਾ 144 ਸੀ.ਆਰ.ਪੀ.ਸੀ. ਲਾਗੂ ਕੀਤੀ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2024 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਮਿਤੀ 13-02-2024 ਤੋਂ ਮਿਤੀ 30-3-2024 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਬੋਰਡ ਵੱਲੋਂ ਸਥਾਪਤ ਕੀਤੇ ਗਏ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦਫਾ 144 ਸੀ.ਆਰ.ਪੀ.ਸੀ. ਲਗਾਈ ਜਾਂਦੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਸਮੇਂ ਪ੍ਰੀਖਿਆ ਕੇਂਦਰ ਦੇ ਆਲੇ ਦੁਆਲੇ ਦਫ਼ਾ 144 ਲਾਗੂ ਰਹੇਗੀ

+ There are no comments
Add yours