ਪਟਿਆਲਾ, 8 ਫਰਵਰੀ (ਆਪਣਾ ਪੰਜਾਬ ਡੈਸਕ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਯੂਨੀਵਰਸਿਟੀ ਕਾਲਜ ਘਨੌਰ ਵਿਖੇ 12 ਫਰਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਬੈਂਕ, ਹੈਲਥ ਕੇਅਰ, ਯਸ਼ੋਧਾ ਗਰੁੱਪ, ਸਕਾਈ ਇੰਟਰਨੈਸ਼ਨਲ ਵਿੱਚ ਵੈਲਨੇੱਸ ਐਡਵਾਈਜ਼ਰ, ਰਿਲੇਸ਼ਨਸ਼ਿਪ ਮੈਨੇਜਰ, ਮੈਨੇਜਮੈਂਟ ਟਰੇਨਿੰਗ, ਡਰਾਈਵਰ, ਸੈੱਲ ਕੰਸਲਟੈਂਟ, ਫ਼ੀਲਡ ਅਫ਼ਸਰ, ਟੈਲੀ ਕਾਲਰ, ਐਡਮਿਨ ਸੁਪਰਵਾਈਜ਼ਰ, ਵਰਕਸ਼ਾਪ ਮੈਨੇਜਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਜਿਸ ਵਿੱਚ ਅੱਠਵੀਂ ਪਾਸ ਤੋਂ ਲੈ ਕੇ ਪੋਸਟ ਗ੍ਰੈਜੂਏਟ ਪਾਸ ਪ੍ਰਾਰਥੀ ਤੇ ਉਮਰ ਹੱਦ 18 ਸਾਲ ਤੋਂ 35 ਸਾਲ ਹੋਵੇ, ਭਾਗ ਲੈ ਸਕਦੇ ਹਨ।
ਇਸ ਕੈਂਪ ਵਿਚ ਸਵੈ ਰੋਜ਼ਗਾਰ ਸਬੰਧੀ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਅਧਿਕਾਰੀ ਵੀ ਭਾਗ ਲੈਣਗੇ। ਸਵੈ ਰੋਜ਼ਗਾਰ ਦੇ ਚਾਹਵਾਨ ਉਮੀਦਵਾਰ ਇਸ ਕੈਂਪ ਵਿਚ ਸ਼ਾਮਲ ਹੋਕੇ ਸਵੈ ਰੋਜ਼ਗਾਰ ਅਤੇ ਸਰਕਾਰੀ ਸਕੀਮਾਂ ਦੇ ਲੋਨ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਇਸ ਕੈਂਪ ਵਿਚ ਪ੍ਰਾਰਥੀ ਆਪਣੇ ਹੁਨਰ ਜਾਂ ਕੋਸ਼ਲ ਵਿਚ ਵਾਧਾ ਕਰਨ ਲਈ ਸਕਿੱਲ ਦੇ ਕੋਰਸਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸੁਵਿਧਾ ਲਈ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਅਧਿਕਾਰੀ ਵੀ ਇਸ ਕੈਂਪ ਵਿਚ ਭਾਗ ਲੈਣਗੇ।
ਡਿਪਟੀ ਡਾਇਰੈਕਟਰ ਨੇ ਨੌਕਰੀ ਦੇ ਇੱਛੁਕ ਉਮੀਦਵਾਰਾਂ ਨੂੰ ਕੈਂਪ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫ਼ੋਟੋ ਕਾਪੀਆਂ, ਆਈ.ਡੀ. ਪਰੂਫ਼ ਅਤੇ ਰਜ਼ਿਊਮ ਨਾਲ ਲੈ ਕੇ ਆਉਣ ਅਤੇ ਇਸ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 9877610877 ਤੇ ਸੰਪਰਕ ਕਰ ਸਕਦੇ ਹੋ।
+ There are no comments
Add yours