13 ਫਰਵਰੀ (ਆਪਣਾ ਪੰਜਾਬ ਡੈਸਕ): ਸ਼ੰਭੂ ਅਤੇ ਖਨੌਰੀ ਬਾਰਡਰਾਂ ਉਤੇ ਹਾਲਾਤ ਵਿਗੜ ਗਏ ਹਨ। ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਹੈ। ਸ਼ੰਭੂ ਬਾਰਡਰ ਉਤੇ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ ਹਨ ਅਤੇ ਸੀਮਿੰਟ ਦੀਆਂ ਸਲੈਬਾਂ ਧੂਹ ਕੇ ਪਰ੍ਹਾਂ ਸੁੱਟ ਦਿੱਤੀਆਂ ਹਨ। ਪੁਲਿਸ ਵੱਲੋਂ ਡਰੋਨਾਂ ਰਾਹੀਂ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਇਸ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਕਿਸਾਨ ਡਰੋਨਾਂ ਨੂੰ ਡੇਗਣ ਲਈ ਗੁਲੇਲ ਲੈ ਕੇ ਪਹੁੰਚੇ ਹਨ।
ਕੁਝ ਨੌਜਵਾਨਾਂ ਨੇ ਪਹਿਲਾਂ ਬੈਰੀਕੇਡ ਤੋੜਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਪੁਲਿਸ ਵੱਲੋਂ ਡਰੋਨਾਂ ਰਾਹੀਂ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹਰਿਆਣੇ ਵੱਲ ਵਧਦੇ ਕਿਸਾਨਾਂ ਉਤੇ ਪਾਣੀ ਦੀਆਂ ਬੁਛਾੜਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਪਰ ਕਿਸਾਨ ਲਗਾਤਾਰ ਅੱਗੇ ਵਧ ਰਹੇ ਹਨ।
ਦਿੱਲੀ ਦੀਆਂ ਤਿੰਨ ਵੱਡੀਆਂ ਸਰਹੱਦਾਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ‘ਤੇ ਲੋਹੇ ਅਤੇ ਕੰਕਰੀਟ ਦੇ ਬੈਰੀਕੇਡ ਲਗਾਏ ਗਏ ਹਨ।
+ There are no comments
Add yours