ਸ਼ੰਭੂ ਅਤੇ ਖਨੌਰੀ 13 ਫਰਵਰੀ (ਆਪਣਾ ਪੰਜਾਬ ਡੈਸਕ):
ਸ਼ੰਭੂ ਅਤੇ ਖਨੌਰੀ ਬਾਰਡਰਾਂ ਉਤੇ ਹਾਲਾਤ ਵਿਗੜ ਗਏ ਹਨ। ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਹੈ। ਸ਼ੰਭੂ ਬਾਰਡਰ ਉਤੇ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ ਹਨ ਅਤੇ ਸੀਮਿੰਟ ਦੀਆਂ ਸਲੈਬਾਂ ਧੂਹ ਕੇ ਪਰ੍ਹਾਂ ਸੁੱਟ ਦਿੱਤੀਆਂ ਹਨ।
ਕੁਝ ਨੌਜਵਾਨਾਂ ਨੇ ਪਹਿਲਾਂ ਬੈਰੀਕੇਡ ਤੋੜਨੇ ਸ਼ੁਰੂ ਕਰ ਦਿੱਤੇ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਪੁਲਿਸ ਵੱਲੋਂ ਡਰੋਨਾਂ ਰਾਹੀਂ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹਰਿਆਣੇ ਵੱਲ ਵਧਦੇ ਕਿਸਾਨਾਂ ਉਤੇ ਪਾਣੀ ਦੀਆਂ ਬੁਛਾੜਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਪਰ ਕਿਸਾਨ ਲਗਾਤਾਰ ਅੱਗੇ ਵਧ ਰਹੇ ਹਨ। ਦਿੱਲੀ ਦੀਆਂ ਤਿੰਨ ਵੱਡੀਆਂ ਸਰਹੱਦਾਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ‘ਤੇ ਲੋਹੇ ਅਤੇ ਕੰਕਰੀਟ ਦੇ ਬੈਰੀਕੇਡ ਲਗਾਏ ਗਏ ਹਨ।
ਉਧਰ, ਦਿੱਲੀ ‘ਚ ਲਾਲ ਕਿਲਾ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਕਿਸਾਨ ਅੰਦੋਲਨ ਕਾਰਨ ਲਿਆ ਗਿਆ ਹੈ। ਦਿੱਲੀ ਦਾ ਲਾਲ ਕਿਲਾ ਸੈਲਾਨੀਆਂ ਲਈ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਰਮਿਆਨ ਇਕ ਸੀਨੀਅਰ ਏ.ਐੱਸ.ਆਈ. ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
+ There are no comments
Add yours