ਪੰਜਾਬ, 19 ਫਰਵਰੀ (ਆਪਣਾ ਪੰਜਾਬ ਡੈਸਕ): ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਬਾਰੇ ਵੱਡਾ ਬਿਆਨ ਦਿੱਤਾ ਹੈ।
ਉਨ੍ਹਾਂ ਆਖਿਆ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਬਾਰੇ ਆਪਣੇ ਪਹਿਲੇ ਸਟੈਂਟ ਉਤੇ ਕਾਇਮ ਹਨ। ਉਹ ਹੁਣ ਭਾਵੇਂ ਭਾਜਪਾ ਵਿਚ ਹਨ, ਪਰ ਉਹ ਕਿਸਾਨਾਂ ਬਾਰੇ ਅੱਜ ਵੀ ਆਪਣੇ ਪਹਿਲੇ ਸਟੈਂਡ ਉਤੇ ਹਨ।
ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਪੂਰਾ ਹੱਕ ਹੈ ਕਿ ਉਹ ਦਿੱਲੀ ਵਿਚ ਜਾ ਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਪੱਖ ਰੱਖ ਸਕਣ। ਉਨ੍ਹਾਂ ਆਖਿਆ ਕਿ ਸਰਕਾਰ ਦੀ ਕਿਸਾਨਾਂ ਨਾਲ ਗੱਲ ਚੱਲ ਰਹੀ ਹੈ। ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਮਸਲੇ ਦਾ ਹੱਲ ਕਰ ਲਿਆ ਜਾਵੇਗਾ।
ਉਨ੍ਹਾਂ ਆਖਿਆ ਕਿ ਉਹ ਇਨ੍ਹਾਂ ਮਸਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਜਾ ਰਹੇ ਹਨ। ਇਸ ਮੌਕੇ ਪੰਜਾਬ ਦੇ ਮਸਲੇ ਰੱਖੇ ਜਾਣਗੇ।
+ There are no comments
Add yours