ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ: ਮਾਨ

1 min read

ਖਨੌਰੀ, 23 ਫਰਵਰੀ(ਆਪਣਾ ਪੰਜਾਬ ਡੈਸਕ):  ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ।

You May Also Like

More From Author

+ There are no comments

Add yours