ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

1 min read

ਚੰਡੀਗੜ੍ਹ, 18 ਅਪ੍ਰੈਲ (ਆਪਣਾ ਪੰਜਾਬ ਡੈਸਕ): ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ।

ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ।

You May Also Like

More From Author

+ There are no comments

Add yours