ਲੋਕ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਵਾਰਿਸ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਸਬੰਧੀ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਵਿਧਾਇਕ ਰਾਜਦੇਵ ਸਿੰਘ ਖ਼ਾਲਸਾ ਨੇ ਫ਼ੋਨ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਗਏ ਹਨ | ਮੀਟਿੰਗ ਦੌਰਾਨ ਉਹਨਾਂ ਭਾਈ ਸਾਹਿਬ ਜੀ ਨੂੰ ਲੋਕ ਸਭਾ ਚੋਣ ਲੜਨ ਦੀ ਬੇਨਤੀ ਕੀਤੀ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਉਹਨਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਸਹਿਮਤੀ ਪ੍ਰਗਟਾਈ। ਇਸ ਤੋਂ ਬਾਅਦ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣਾਂ ਲਈ ਉਨ੍ਹਾਂ ਦੀ ਮੁਹਿੰਮ ਨੇ ਜ਼ੋਰ ਫੜ ਲਿਆ ਹੈ
ਭਾਈ ਅੰਮ੍ਰਿਤਪਾਲ ਸਿੰਘ ਦੇ ਲੋਕ ਸਭਾ ਚੋਣ ਲੜਨ ਦੇ ਇਰਾਦੇ ਦਾ ਖੁਲਾਸਾ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕੀਤਾ ਹੈ।
Posted on by raftaar.india
1 min read
+ There are no comments
Add yours