ਚੋਣ ਪ੍ਰਚਾਰ ਲਈ ਜਾ ਰਹੇ ਆਪ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ ’ਚ ਮੌਤ

0 min read

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਡਾ. ਮਹਿੰਦਰਜੀਤ ਸਿੰਘ ਮਰਵਾਹਾ ਦੀ ਕਰਤਾਰਪੁਰ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਉਹ ਆਪਣੀ ਕਾਰ ਰਾਹੀਂ ਕਰਤਾਰਪੁਰ ਚੋਣ ਪ੍ਰਚਾਰ ਲਈ ਜਾ ਰਹੇ ਸਨ। ਲਿੱਦੜਾਂ ਨੇੜੇ ਨੈਸ਼ਨਲ ਹਾਈਵੇਅ ਉਤੇ ਸੜਕ ਵਿਚਕਾਰ ਖੜ੍ਹੇ ਟਿੱਪਰ ਵਿੱਚ ਉਨ੍ਹਾਂ ਦੀ ਕਾਰ ਪਿੱਛੋਂ ਟਕਰਾਅ ਗਈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

You May Also Like

More From Author

+ There are no comments

Add yours