ਪਟਿਆਲਾ, 24 ਜੂਨ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਮ.ਆਰ. ਕਰੀਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 25-6-2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਮ.ਆਰ ਕਰੀਅਰ ਪ੍ਰਾਈਵੇਟ ਲਿਮਟਿਡ ਕੰਪਨੀ ’ਚ ਮੋਟਰ ਵਾਈਡਿਗ, ਟਰਨਰ ਤੇ ਹੈਲਪਰ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ।
ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਆਈ.ਟੀ.ਆਈ ਅਤੇ ਬਾਰ੍ਹਵੀਂ ਅਤੇ ਉਮਰ 18-40 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ / ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ।
ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।
+ There are no comments
Add yours